1 ਸਤੰਬਰ ਤੋਂ ਚੰਡੀਗੜ੍ਹ ਮੋਰਚੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਜ਼ੀਰਾ ਦੀ ਮੀਟਿੰਗ
ਜ਼ੀਰਾ,28 ਅਗਸਤ (ਰਜਨੀਸ਼ ਕਥੂਰੀਆ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕਿਸਾਨਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਇਸ ਮੋਰਚੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਸੰਕਟ ਦਾ ਪੱਕਾ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ।
ਜ਼ੀਰਾ,28 ਅਗਸਤ (ਰਜਨੀਸ਼ ਕਥੂਰੀਆ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕਿਸਾਨਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਇਸ ਮੋਰਚੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਸੰਕਟ ਦਾ ਪੱਕਾ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ। ਇਸ ਮੋਰਚੇ ਦੀਆਂ ਤਿਆਰੀਆਂ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ੀਰਾ ਦੀ ਤਹਿਸੀਲ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਨਛੱਤਰ ਸਿੰਘ ਮਲਸੀਆਂ ਅਤੇ ਬਲਾਕ ਪ੍ਰਧਾਨ ਬਲਵੰਤ ਸਿੰਘ ਮੱਲਾਂਵਾਲਾ ਦੀ ਅਗਵਾਈ ਵਿਚ ਕੀਤੀ ਗਈ।ਇਸ ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ, ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰ ਖਾਂ ਅਤੇ ਜਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਮਲਸੀਆਂ ਕਲਾਂ ਵੀ ਸ਼ਾਮਲ ਹੋਏ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਕਰਜ਼ੇ, ਵਧ ਰਹੀਆਂ ਖੇਤੀ ਲਾਗਤਾਂ, ਫ਼ਸਲਾਂ ਦੇ ਵਾਜਬ ਭਾਅ ਅਤੇ ਪਾਣੀਆਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨਾ, ਮਜ਼ਦੂਰਾਂ ਅਤੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋ ਕੇ ਕਿਸਾਨੀ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬੂਟਾ ਸਿੰਘ ਟਿੰਡਵਾਂ, ਗੁਰਦੀਪ ਸਿੰਘ ਬਸਤੀ ਗਾਮੇ ਵਾਲੀ,ਰਵਿੰਦਰ ਸਿੰਘ ਮਲਸੀਆਂ,ਸੁਖਰਾਮ ਸਿੰਘ ਮੱਲਾਂਵਾਲਾ,ਦੀਦਾਰ ਸਿੰਘ ਜੱਲੇ ਖਾਂ, ਸੁਰਜੀਤ ਸਿੰਘ,ਅਰਸ਼ਦੀਪ ਸਿੰਘ ਬੰਬ, ਸੁਰਿੰਦਰ ਸਿੰਘ ਬੰਬ,ਗੁਰਪ੍ਰੀਤ ਸਿੰਘ ਮੱਲੋਕੇ,ਬਲਤੇਜ ਸਿੰਘ ਮੱਲੋਕੇ,ਹਰਪ੍ਰੀਤ ਸਿੰਘ ਮਲਸੀਆਂ,ਹਰਜਿੰਦਰ ਸਿੰਘ,ਬਲਵਿੰਦਰ ਸਿੰਘ,ਮਨਦੀਪ ਸਿੰਘ ਮਲਸੀਆਂ, ਦਰਸ਼ਨ ਸਿੰਘ ਕੋਠੇ ਗਾਦੜੀ, ਲਖਵੀਰ ਸਿੰਘ ਬਸਤੀ ਗਾਮੇਵਾਲੀ ਅਤੇ ਜਗਤਾਰ ਸਿੰਘ ਮੱਲੋਕੇ ਆਦਿ ਆਗੂ ਹਾਜਰ ਸਨ।