28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਕੱਸੋਆਣਾ ਸਕੂਲ ਦੀ ਧੂਮ ਲੋਕ ਨਾਚ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕਰਕੇ ਰਾਜ ਪੱਧਰੀ ਮੁਕਾਬਲੇ ’ਚ ਕੀਤੀ ਥਾਂ ਪੱਕੀ

ਖੋਸਾ ਦਲ ਸਿੰਘ, 28 ਅਗਸਤ (ਮਨਪ੍ਰੀਤ ਸਿੰਘ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਐਨ. ਪੀ.

Ad Position 21
No active advertisement
ਅਜੀਤ ਡੈਸਕ 29-08-2026
ਖੋਸਾ ਦਲ ਸਿੰਘ, 28 ਅਗਸਤ (ਮਨਪ੍ਰੀਤ ਸਿੰਘ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਐਨ.ਪੀ.ਈ.ਪੀ/ਏ.ਈ.ਪੀ. ਦੇ ਤਹਿਤ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕੁਇਜ਼, ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਐਮ.ਐਲ.ਐਮ.ਸਕੂਲ ਫਿਰੋਜ਼ਪੁਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੋਕ ਨਾਚ ਮੁਕਾਬਲੇ ਵਿਚ ਕੱਸੋਆਣਾ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਪੇਸ਼ਕਾਰੀ ਨਾਲ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਵਿਦਿਆਰਥੀਆਂ ਨੇ ਅਗਲੇ ਪੜਾਅ ਵਿਚ ਹੋਣ ਵਾਲੇ ਰਾਜ ਪੱਧਰੀ ਮੁਕਾਬਲੇ ਲਈ ਵੀ ਆਪਣੀ ਥਾਂ ਪੱਕੀ ਕਰ ਲਈ। ਲੋਕ ਨਾਚ ਦੀ ਜੇਤੂ ਟੀਮ ਵਿਚ ਜਮਾਤ ਅੱਠਵੀਂ ਦੇ ਵਿਦਿਆਰਥੀ ਖੁਸ਼ਪ੍ਰੀਤ ਸਿੰਘ, ਕੌਸ਼ਲ ਸਿੰਘ, ਦਿਲਜਾਨ ਸਿੰਘ, ਅਮਨਿੰਦਰ ਸਿੰਘ, ਜਸ਼ਨਦੀਪ ਸਿੰਘ ਅਤੇ ਵਰਿੰਦਰ ਸਿੰਘ ਸ਼ਾਮਲ ਸਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਮੇਲ ਸਿੰਘ ਨੇ ਜੇਤੂ ਵਿਦਿਆਰਥੀਆਂ, ਸਕੂਲ ਇੰਚਾਰਜ ਸ਼੍ਰੀਮਤੀ ਮਨਜਿੰਦਰ ਕੌਰ, ਗਾਈਡ ਅਧਿਆਪਕ ਸ਼੍ਰੀਮਤੀ ਨਵਦੀਪ ਕੌਰ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਰਾਜ ਪੱਧਰੀ ਮੁਕਾਬਲੇ ਵਿਚ ਵੀ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਵਿਚ ਦਾਖ਼ਲੇ ਦੀ ਆਖ਼ਰੀ ਮਿਤੀ 31 ਅਗਸਤ ਤੱਕ ਵਧੀ ਰਹਿ ਗਏ ਵਿਦਿਆਰਥੀ ਤੁਰੰਤ ਰਜਿਸਟਰੇਸ਼ਨ ਕਰਵਾਉਣ ਅਗਲੀ ਖ਼ਬਰ 1 ਸਤੰਬਰ ਤੋਂ ਚੰਡੀਗੜ੍ਹ ਮੋਰਚੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਜ਼ੀਰਾ ਦੀ ਮੀਟਿੰਗ
Ad Position 24