29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਡੀ.ਏ.ਵੀ. ਕਾਲਜ ਅਬੋਹਰ ਵਿਖੇ ‘ਯੁਵਾ ਕੁਨੈਕਟ’ ਪ੍ਰੋਗਰਾਮ ਕਰਵਾਇਆ

ਅਬੋਹਰ, 29 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਡੀ. ਏ.

Ad Position 21
No active advertisement
ਅਜੀਤ ਡੈਸਕ 30-08-2026
ਅਬੋਹਰ, 29 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਡੀ.ਏ.ਵੀ ਕਾਲਜ ਅਬੋਹਰ ਵਲੋਂ ਰਾਸ਼ਟਰੀ ਖੇਡ ਦਿਵਸ 2026 ਦੇ ਮੌਕੇ ‘ਮਾਈ ਭਾਰਤ ਨੈਸ਼ਨਲ ਸਪੋਰਟਸ ਡੇਅ 2026’ ਤਹਿਤ ‘ਯੁਵਾ ਕਨੈੱਕਟ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ ਨੌਜਵਾਨਾਂ ਨਾਲ ਸੰਵਾਦ ਸਥਾਪਿਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਇਸ ਰਾਸ਼ਟਰੀ ਪੱਧਰੀ ਪ੍ਰੋਗਰਾਮ ਤਹਿਤ ਡੀ.ਏ.ਵੀ ਕਾਲਜ ਅਬੋਹਰ ਨੂੰ ਐਨ.ਐੱਸ.ਐੱਸ ਖੇਤਰੀ ਨਿਰਦੇਸ਼ ਵਲੋਂ ਟਾਈਪ ਸ਼੍ਰੇਣੀ ਵਿਚ ਇਸ ਸਮਾਗਮ ਦੀ ਮੇਜ਼ਬਾਨੀ ਲਈ ਚੁਣਿਆ ਗਿਆ। ਇਹ ਕਾਲਜ ਲਈ ਮਾਣ ਵਾਲੀ ਗੱਲ ਰਹੀ। ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਿਦਿਆਰਥੀਆਂ ਨਾਲ ਨੌਜਵਾਨ ਲੀਡਰਸ਼ਿਪ, ਰਾਸ਼ਟਰ ਨਿਰਮਾਣ ਅਤੇ ਸਮਾਜ ਪ੍ਰਤੀ ਨੌਜਵਾਨਾਂ ਦੀ ਜ਼ਿੰਮੇਵਾਰੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਭਾਰਤ ਸਰਕਾਰ ਵਲੋਂ ਖੇਡਾਂ ਦੇ ਵਿਕਾਸ ਅਤੇ ਉਤਸ਼ਾਹ ਲਈ ਕੀਤੇ ਜਾ ਰਹੇ ਯਤਨਾਂ ’ਤੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਨਸ਼ਾ ਮੁਕਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਵੀ ਚੁਕਾਈ ਗਈ। ਅੰਤਰਰਾਸ਼ਟਰੀ ਪੈਰਾ ਬੈਡਮਿੰਟਨ ਖਿਡਾਰੀ ਸ੍ਰੀ ਸੰਜੀਵ ਕੁਮਾਰ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਖੇਡ ਜੀਵਨ ਦੇ ਤਜਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਨਿਯਮਿਤ ਕਸਰਤ ਕਰਨ ਤੇ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਮੁੱਕੇਬਾਜ਼ ਖਿਡਾਰਨ ਅਨਿਸ਼ਕਾ ਵਲੋਂ ਰਾਸ਼ਟਰੀ ਖੇਡਾਂ ਵਿਚ ਸੋਨ ਤਗਮਾ ਜਿੱਤਣ ਅਤੇ ਰਾਸ਼ਟਰੀ ਮੁੱਕੇਬਾਜ਼ੀ ਪ੍ਰਤੀਯੋਗਤਾ ਵਿਚ ਕੀਤੇ ਸ਼ਾਨਦਾਰ ਪ੍ਰਦਰਸ਼ਨ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਵਿਚ ਟੀਮ ਭਾਵਨਾ, ਅਨੁਸ਼ਾਸਨ ਅਤੇ ਲੀਡਰਸ਼ਿਪ ਦੀ ਸਮਰੱਥਾ ਵਿਕਸਿਤ ਕਰਦੀਆਂ ਹਨ। ਪ੍ਰੋਗਰਾਮ ਦੇ ਕੋਆਰਡੀਨੇਟਰ ਅਤੇ ਐਨ.ਐੱਸ.ਐੱਸ ਇੰਚਾਰਜ ਸੰਜੀਵ ਕੁਮਾਰ ਗੁੰਬਰ, ਡਾ.ਅਨੁਪਾਲ, ਡਾ.ਆਸ਼ੂਤੋਸ਼ ਅਤੇ ਮੈਡਮ ਪੂਜਾ ਸ਼ਰਮਾ ਦੀ ਅਗਵਾਈ ਹੇਠ ਐਨ.ਐੱਸ.ਐੱਸ ਵਲੰਟੀਅਰਾਂ, ਐਨ.ਸੀ.ਸੀ ਕੈਡਟਾਂ ਅਤੇ ਬੀ.ਪੀ.ਐਡ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈ ਕੇ ਪ੍ਰੋਗਰਾਮ ਨੂੰ ਸਫਲ ਬਣਾਇਆ। ਇਸ ਮੌਕੇ ਡਾ.ਕਿਰਨ ਗਰੋਵਰ, ਡਾ.ਸੁਰੇਸ਼ ਸ਼ਰਮਾ ਅਤੇ ਡਾ.ਸੋਨਿਕਾ ਨਾਰੰਗ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਡੰਗਰ ਖੇੜਾ ’ਚ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਆਸਿਫਵਾਲਾ ਸਮਾਰਕ ’ਚ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਬੂਟੇ ਲਗਾਏ
Ad Position 24