ਪੰਜਾਬ ਸਰਕਾਰ ਖ਼ਿਲਾਫ਼ ਅਧਿਆਪਕਾਂ ’ਚ ਵਿਆਪਕ ਰੋਸ-ਡੀ. ਟੀ. ਐੱਫ.
ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਮੁੱਖ ਮੰਤਰੀ ਨਾਲ 27 ਅਗਸਤ ਦੀ ਮੀਟਿੰਗ ਨਾ ਹੋਣ ਅਤੇ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹੇ ਭਰ ਦੇ ਸਕੂਲਾਂ ਅੱਗੇ ਗੇਟ ਰੈਲੀਆਂ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਮੁੱਖ ਮੰਤਰੀ ਦੇ ਟਵੀਟ ਅਤੇ ਗੈਰ-ਹਾਜ਼ਰ ਮੁਲਾਜ਼ਮਾਂ ਬਾਰੇ ਜਾਰੀ ਧਮਕੀ ਪੱਤਰਾਂ ਦੀਆਂ ਕਾਪੀਆਂ ਵੀ ਸਾੜੀਆਂ।
ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਮੁੱਖ ਮੰਤਰੀ ਨਾਲ 27 ਅਗਸਤ ਦੀ ਮੀਟਿੰਗ ਨਾ ਹੋਣ ਅਤੇ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹੇ ਭਰ ਦੇ ਸਕੂਲਾਂ ਅੱਗੇ ਗੇਟ ਰੈਲੀਆਂ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਮੁੱਖ ਮੰਤਰੀ ਦੇ ਟਵੀਟ ਅਤੇ ਗੈਰ-ਹਾਜ਼ਰ ਮੁਲਾਜ਼ਮਾਂ ਬਾਰੇ ਜਾਰੀ ਧਮਕੀ ਪੱਤਰਾਂ ਦੀਆਂ ਕਾਪੀਆਂ ਵੀ ਸਾੜੀਆਂ। ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਕੁਲਜੀਤ ਡੰਗਰ ਖੇੜਾ, ਮੀਤ ਪ੍ਰਧਾਨ ਪ੍ਰੇਮ ਕੰਬੋਜ ਅਤੇ ਬਲਾਕ ਪ੍ਰਧਾਨ ਨੋਰੰਗ ਲਾਲ ਨੇ ਕਿਹਾ ਕਿ ਮੁਲਾਜ਼ਮ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ 17 ਜੁਲਾਈ 20 20 ਤੋਂ ਬਾਅਦ ਦੇ ਕੇਂਦਰੀ ਤਨਖ਼ਾਹ ਸਕੇਲ ਰੱਦ ਕੀਤੇ ਜਾਣ, ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਹੋਵੇ, 18 ਪ੍ਰਤੀਸ਼ਤ ਪੈਂਡਿੰਗ ਡੀ.ਏ. ਅਤੇ ਕੱਟੇ 37 ਭੱਤੇ ਦਿੱਤੇ ਜਾਣ, ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਮਿਲਣ, ਕੱਚੇ/ਕੰਪਿਊਟਰ ਅਧਿਆਪਕ ਰੈਗੂਲਰ ਕੀਤੇ ਜਾਣ ਅਤੇ 4161, 6635 ਅਧਿਆਪਕਾਂ ਨੂੰ ਜਾਰੀ ਟਰਮੀਨੇਸ਼ਨ ਨੋਟਿਸ ਰੱਦ ਕੀਤੇ ਜਾਣ। ਆਗੂਆਂ ਚੇਤਾਵਨੀ ਦਿੱਤੀ ਕਿ 30 ਅਗਸਤ ਨੂੰ ਲੁਧਿਆਣਾ ਮੀਟਿੰਗ ਵਿਚ ਲਏ ਜਾਣ ਵਾਲੇ ਫ਼ੈਸਲਿਆਂ ਅਨੁਸਾਰ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।