29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਖੇਡ ਮੁਕਾਬਲੇ ਕਰਵਾਏ

ਅਬੋਹਰ, 29 ਅਗਸਤ (ਸੁਖਜੀਤ ਸਿੰਘ ਬਰਾੜ)-ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ‘ਰਾਸ਼ਟਰੀ ਖੇਡ ਦਿਵਸ’ ਬੜੇ ਉਤਸ਼ਾਹ, ਉਮੰਗ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਅਤੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵੱਖ-ਵੱਖ ਇਨਡੋਰ ਅਤੇ ਆਊਟਡੋਰ ਖੇਡਾਂ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਬੋਹਰ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਦਿਆਰਥੀ ਅਤੇ ਸਟਾਫ਼ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 30-08-2026
ਅਬੋਹਰ, 29 ਅਗਸਤ (ਸੁਖਜੀਤ ਸਿੰਘ ਬਰਾੜ)-ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ‘ਰਾਸ਼ਟਰੀ ਖੇਡ ਦਿਵਸ’ ਬੜੇ ਉਤਸ਼ਾਹ, ਉਮੰਗ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਅਤੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵੱਖ-ਵੱਖ ਇਨਡੋਰ ਅਤੇ ਆਊਟਡੋਰ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ। ਆਊਟਡੋਰ ਖੇਡਾਂ ਵਿਚ ਬੈਡਮਿੰਟਨ ਅਤੇ ਵਾਲੀਬਾਲ ਦੇ ਬਹੁਤ ਹੀ ਫਸਵੇਂ ਅਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ, ਜਿਨ੍ਹਾਂ ਵਿਚ ਖਿਡਾਰੀਆਂ ਨੇ ਆਪਣੀ ਖੇਡ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਇਨਡੋਰ ਗੇਮਾਂ ਵਿਚ ਸ਼ਤਰੰਜ ਅਤੇ ਕੈਰਮ ਬੋਰਡ ਵਰਗੀਆਂ ਖੇਡਾਂ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਆਪਣੀ ਦਿਮਾਗ਼ੀ ਪ੍ਰਤਿਭਾ ਅਤੇ ਤੀਖਣ ਬੁੱਧੀ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ। ਇਸ ਪੂਰੇ ਖੇਡ ਸਮਾਰੋਹ ਦਾ ਕੁਸ਼ਲ ਪ੍ਰਬੰਧ ਅਤੇ ਸੰਚਾਲਨ ਖੇਡ ਇੰਚਾਰਜ ਪ੍ਰੋਫੈਸਰ ਅਮਨਦੀਪ ਕੰਬੋਜ ਅਤੇ ਭਾਗੀਰਥ ਦੀ ਸੁਚੱਜੀ ਦੇਖ-ਰੇਖ ਹੇਠ ਨੇਪਰੇ ਚੜ੍ਹਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੇਡ ਇੰਚਾਰਜ ਪ੍ਰੋਫੈਸਰ ਅਮਨਦੀਪ ਕੰਬੋਜ ਨੇ ਕਿਹਾ ਕਿ ਖੇਡਾਂ ਕੇਵਲ ਜਿੱਤਣ ਜਾਂ ਹਾਰਨ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਇਹ ਸਾਨੂੰ ਨਿਰੰਤਰ ਯਤਨ ਕਰਨ ਅਤੇ ਮਿਹਨਤ ਦੀ ਅਹਿਮੀਅਤ ਸਿਖਾਉਂਦੀਆਂ ਹਨ। ਇਕ ਅਰੋਗ ਸਰੀਰ ਵਿਚ ਹੀ ਨਿਰੋਗ ਮਨ ਦਾ ਵਾਸ ਹੁੰਦਾ ਹੈ। ਖੇਡ ਮੈਦਾਨਾਂ ਨਾਲ ਜੁੜ ਕੇ ਵਿਦਿਆਰਥੀ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਇਕ ਚੰਗੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕਦੇ ਹਨ। ਸਮਾਗਮ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਨੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ ਹਨ। ਇਹ ਨਾ ਕੇਵਲ ਸਾਡੇ ਸਰੀਰ ਨੂੰ ਅਰੋਗ ਅਤੇ ਤੰਦਰੁਸਤ ਰੱਖਦੀਆਂ ਹਨ, ਸਗੋਂ ਸਾਡੇ ਅੰਦਰ ਅਨੁਸ਼ਾਸਨ, ਟੀਮ ਭਾਵਨਾ, ਆਪਸੀ ਭਾਈਚਾਰਾ ਅਤੇ ਚੁਨੌਤੀਆਂ ਦਾ ਸਾਹਮਣਾ ਕਰਨ ਦੀ ਸ਼ਕਤੀ ਵੀ ਪੈਦਾ ਕਰਦੀਆਂ ਹਨ। ਰਾਸ਼ਟਰੀ ਖੇਡ ਦਿਵਸ ਵਰਗੇ ਉਪਰਾਲੇ ਵਿਦਿਆਰਥੀਆਂ ਅੰਦਰ ਖੇਡ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਹਰੇਕ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਜ਼ਰੂਰ ਹਿੱਸਾ ਲੈਣਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿਚ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਦੇ ਕੇ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਮਹਿੰਗਾਈ ਵਿਰੁੱਧ ਮੋਦੀ ਸਰਕਾਰ ਦੇ ਪੁਤਲੇ ਸਾੜੇ ਅਗਲੀ ਖ਼ਬਰ ਪੰਜਾਬ ਸਰਕਾਰ ਖ਼ਿਲਾਫ਼ ਅਧਿਆਪਕਾਂ ’ਚ ਵਿਆਪਕ ਰੋਸ-ਡੀ. ਟੀ. ਐੱਫ.
Ad Position 24