31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਐਜੂਕੇਸ਼ਨ ਤੇ ਇਨਵਾਇਰਨਮੈਂਟ ਲਾਅ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਕਰਵਾਇਆ

ਜਲਾਲਾਬਾਦ, 31 ਅਗਸਤ(ਜਤਿੰਦਰ ਪਾਲ ਸਿੰਘ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ ਨਿਤਿਕਾ ਦੀ ਯੋਗ ਅਗਵਾਈ ਹੇਠ ਕਾਲਜ ਵਿਚ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਸਿੱਖਿਆ ਅਤੇ ਵਾਤਾਵਰਨ ਸਬੰਧੀ ਕਾਨੂੰਨੀ ਪੱਖਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਐਜੂਕੇਸ਼ਨ ਅਤੇ ਇਨਵਾਇਰਨਮੈਂਟ ਲਾਅ ਵਿਸ਼ੇ ’ਤੇ ਇਕ ਵਿਸ਼ੇਸ਼ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੋਰ ’ਤੇ ਪਹੁੰਚੇ ਵਿਸ਼ੇ ਦੇ ਮਾਹਿਰ ਜੋਧ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਅਧਿਕਾਰ, ਵਾਤਾਵਰਨ ਦੀ ਸੁਰੱਖਿਆ, ਵਾਤਾਵਰਨ ਨਾਲ ਸਬੰਧਿਤ ਕਾਨੂੰਨੀ ਪ੍ਰਬੰਧਾਂ ਅਤੇ ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 01-09-2026
ਜਲਾਲਾਬਾਦ, 31 ਅਗਸਤ(ਜਤਿੰਦਰ ਪਾਲ ਸਿੰਘ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ ਨਿਤਿਕਾ ਦੀ ਯੋਗ ਅਗਵਾਈ ਹੇਠ ਕਾਲਜ ਵਿਚ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਸਿੱਖਿਆ ਅਤੇ ਵਾਤਾਵਰਨ ਸਬੰਧੀ ਕਾਨੂੰਨੀ ਪੱਖਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਐਜੂਕੇਸ਼ਨ ਅਤੇ ਇਨਵਾਇਰਨਮੈਂਟ ਲਾਅ ਵਿਸ਼ੇ ’ਤੇ ਇਕ ਵਿਸ਼ੇਸ਼ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੋਰ ’ਤੇ ਪਹੁੰਚੇ ਵਿਸ਼ੇ ਦੇ ਮਾਹਿਰ ਜੋਧ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਅਧਿਕਾਰ, ਵਾਤਾਵਰਨ ਦੀ ਸੁਰੱਖਿਆ, ਵਾਤਾਵਰਨ ਨਾਲ ਸਬੰਧਿਤ ਕਾਨੂੰਨੀ ਪ੍ਰਬੰਧਾਂ ਅਤੇ ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਹਰ ਵਿਅਕਤੀ ਦੇ ਜੀਵਨ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਦੀ ਸੰਭਾਲ ਲਈ ਕਾਨੂੰਨੀ ਜਾਗਰੂਕਤਾ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਵੀ ਜ਼ਰੂਰੀ ਹੈ। ਲੈਕਚਰ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਾਤਾਵਰਨ ਸਬੰਧੀ ਵੱਖ-ਵੱਖ ਕਾਨੂੰਨੀ ਮੁੱਦਿਆਂ ਬਾਰੇ ਸਵਾਲ ਪੁੱਛੇ, ਜਿਨ੍ਹਾਂ ਦੇ ਜੋਧ ਸਿੰਘ ਵਲ਼ੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਨਿਤਿਕਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਐਕਸਟੈਨਸ਼ਨ ਲੈਕਚਰ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਇਲਾਵਾ ਵਿਹਾਰਕ ਅਤੇ ਸਮਾਜਿਕ ਗਿਆਨ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਕਾਲਜ ਪ੍ਰਬੰਧਕਾਂ ਵਲ਼ੋਂ ਵਿਸ਼ੇਸ਼ ਮਹਿਮਾਨ ਜੋਧ ਸਿੰਘ ਦਾ ਧੰਨਵਾਦ ਅਤੇ ਸਨਮਾਨ ਕੀਤਾ ਗਿਆ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਗਿਆਨ ਵਰਧਕ ਪ੍ਰੋਗਰਾਮ ਕਰਵਾਉਣ ਦਾ ਵਿਸ਼ਵਾਸ ਪ੍ਰਗਟਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਲਗਾਏ ਕੈਂਪ ਦੌਰਾਨ 175 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ, 22 ਆਪ੍ਰੇਸ਼ਨ ਲਈ ਚੁਣ... ਅਗਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਲਗਾਏ ਕੈਂਪ ਦੌਰਾਨ 175 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ, 22 ਆਪ੍ਰੇਸ਼ਨ ਲਈ ਚੁਣ...
Ad Position 24