31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅਜੀਤ, ਜਲੰਧਰ ਹੜ੍ਹਾਂ ਦੌਰਾਨ ਕੀਤੀ ਸੇਵਾ, ਕੱਚੀਆਂ ਜ਼ਮੀਨਾਂ ਦਾ ਮੁਆਵਜ਼ਾ ਦਿਵਾਉਣ ਅਤੇ ਲੋਕ ਭਲਾਈ ਕੰਮਾਂ ਲਈ ਰਾਏ ਸਿੱਖ ਸਮਾਜ ਸਭਾ ਪੰਜਾਬ ਵਲੋਂ ਵਿਧਾਇਕ ਸਵਨਾ ਦਾ ਵਿਸ਼ੇਸ਼ ਸਨਮਾਨ

ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਆਯੋਜਿਤ 19ਵੇਂ ਰਾਏ ਸਿੱਖ ਸੰਮੇਲਨ ਦੌਰਾਨ ਰਾਏ ਸਿੱਖ ਸਮਾਜ ਭਲਾਈ ਸਭਾ ਪੰਜਾਬ ਦੇ ਪ੍ਰਧਾਨ ਹੰਸਾ ਸਿੰਘ ਅਤੇ ਸਮੁੱਚੇ ਰਾਏ ਸਿੱਖ ਭਾਈਚਾਰੇ ਵਲੋਂ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਸਨਮਾਨ ਚਿੰਨ੍ਹ ਅਤੇ ਦੁਸ਼ਾਲਾ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਏ ਸਿੱਖ ਸਮਾਜ ਭਲਾਈ ਸਭਾ ਪੰਜਾਬ ਦੇ ਪ੍ਰਧਾਨ ਹੰਸਾ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਪਾਏ ਜਾ ਰਹੇ ਯੋਗਦਾਨ ਦੀ ਦੇਣ ਨਹੀਂ ਦਿੱਤੀ ਜਾ ਸਕਦੀ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 01-09-2026
ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਆਯੋਜਿਤ 19ਵੇਂ ਰਾਏ ਸਿੱਖ ਸੰਮੇਲਨ ਦੌਰਾਨ ਰਾਏ ਸਿੱਖ ਸਮਾਜ ਭਲਾਈ ਸਭਾ ਪੰਜਾਬ ਦੇ ਪ੍ਰਧਾਨ ਹੰਸਾ ਸਿੰਘ ਅਤੇ ਸਮੁੱਚੇ ਰਾਏ ਸਿੱਖ ਭਾਈਚਾਰੇ ਵਲੋਂ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਸਨਮਾਨ ਚਿੰਨ੍ਹ ਅਤੇ ਦੁਸ਼ਾਲਾ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਏ ਸਿੱਖ ਸਮਾਜ ਭਲਾਈ ਸਭਾ ਪੰਜਾਬ ਦੇ ਪ੍ਰਧਾਨ ਹੰਸਾ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਪਾਏ ਜਾ ਰਹੇ ਯੋਗਦਾਨ ਦੀ ਦੇਣ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੱਜ ਜੋ ਉਨ੍ਹਾਂ ਦਾ ਇਹ ਸਨਮਾਨ ਕੀਤਾ ਗਿਆ ਹੈ, ਉਹ ਹਲਕੇ ਦੇ ਵਿਕਾਸ ਵਿਚ ਉਨ੍ਹਾਂ ਦੇ ਵੱਡੇ ਯੋਗਦਾਨ ਦੇ ਸਾਹਮਣੇ ਕੁੱਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਸਾਲ ਫ਼ਾਜ਼ਿਲਕਾ ਵਿਚ ਆਏ ਹੜ੍ਹਾਂ ਦੇ ਮੁਸ਼ਕਲ ਦੌਰ ਦੌਰਾਨ ਵਿਧਾਇਕ ਸਵਨਾ ਨੇ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਕਰਕੇ ਹਰ ਸੰਭਵ ਮਦਦ ਮੁਹੱਈਆ ਕਰਵਾਈ, ਜਿਸ ਨੂੰ ਲੋਕ ਕਦੇ ਵੀ ਭੁਲਾ ਨਹੀਂ ਸਕਦੇ। ਇਸ ਤੋਂ ਇਲਾਵਾ ਉਨ੍ਹਾਂ ਹੜ੍ਹਾਂ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਕੇ ਕੱਚੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮੁਆਵਜ਼ਾ ਦੇਣ ਦੀ ਤਜਵੀਜ਼ ਰੱਖੀ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਇਆ। ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਸਵਨਾ ਹਲਕੇ ਦੇ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਸਿੱਖਿਆ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਸਮਾਜ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੀਤੀਆਂ ਸੇਵਾਵਾਂ ਨੂੰ ਦੇਖਦਿਆਂ ਹੀ ਅੱਜ 19ਵੇਂ ਰਾਏ ਸਿੱਖ ਸੰਮੇਲਨ ਵਿਚ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਇਸ ਉਪਰੰਤ ਵਿਧਾਇਕ ਸਵਨਾ ਨੇ ਰਾਏ ਸਿੱਖ ਬਰਾਦਰੀ ਵੱਲੋਂ ਦਿੱਤੇ ਗਏ ਮਾਣ-ਸਨਮਾਨ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਆਪਣੇ ਹਲਕੇ ਦੀ ਸੇਵਾ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਉਨ੍ਹਾਂ ਦਾ ਹਲਕਾ ਫ਼ਾਜ਼ਿਲਕਾ ਵਿਕਾਸ ਪੱਖੋਂ ਵਾਂਝਾ ਨਾ ਰਹੇ, ਇਸ ਲਈ ਲਗਾਤਾਰ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਦੇ ਹਨ ਅਤੇ ਸੁਝਾਅ ਲੈਂਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਸਿੱਖਿਆ, ਸਿਹਤ ਅਤੇ ਵਿਕਾਸ ਦੇ ਸਾਰੇ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ। ਵਿਧਾਇਕ ਸਵਨਾ ਨੇ ਕਿਹਾ ਕਿ ਉਹ ਜਦੋਂ ਵੀ ਲੋਕਾਂ ਦੀਆਂ ਮੁਸ਼ਕਲਾਂ ਜਾਂ ਮੰਗਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਲੈ ਕੇ ਜਾਂਦੇ ਹਨ ਤਾਂ ਸਰਕਾਰ ਵਲੋਂ ਤੁਰੰਤ ਉਨ੍ਹਾਂ ਮੰਗਾਂ ਉੱਤੇ ਗ਼ੌਰ ਕਰਕੇ ਕੰਮ ਕਰਵਾਏ ਜਾਂਦੇ ਹਨ। ਇਸ ਲਈ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ ਵਾਰਡ ਨੰਬਰ 18 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸ ਰਵਾਨਾ ਅਗਲੀ ਖ਼ਬਰ ਅਧਿਆਪਕ ਦਿਵਸ ’ਤੇ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’-ਏਡਿਡ ਸਕੂਲ ਯੂਨੀਅਨ
Ad Position 24