ਗਾਡਵਿਨ ਪਬਲਿਕ ਸਕੂਲ ਘੱਲੂ ਨੇ ਰਾਸ਼ਟਰੀ ਖੇਡ ਦਿਵਸ ਮੌਕੇ ਕਰਵਾਈ ਮੈਰਾਥਨ
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੀਆਂ ਹਦਾਇਤਾਂ ’ਤੇ ਰਾਸ਼ਟਰੀ ਖੇਡ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੀਆਂ ਹਦਾਇਤਾਂ ’ਤੇ ਰਾਸ਼ਟਰੀ ਖੇਡ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡੀ.ਪੀ.ਈ. ਮੋਹਿਤ ਕੁਮਾਰ ਨੇ ਦੱਸਿਆ ਕਿ ਸਕੂਲ ਵਿਹੜੇ ਵਿਚ ਵਿਦਿਆਰਥੀਆਂ ਦੇ ਦੌੜ, ਡੋਜ਼ ਬਾਲ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਖੇਡਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਿਆਂ ਵਿਰੁੱਧ ਸੁਨੇਹਾ ਦੇਣ ਲਈ ਇੱਕ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਹ ਮੈਰਾਥਨ ਸਕੂਲ ਤੋਂ ਸ਼ੁਰੂ ਹੋ ਕੇ ਪਿੰਡ ਖਿੱਪਾਵਾਲੀ ਅਤੇ ਘੱਲੂ ਤੋਂ ਹੁੰਦੀ ਹੋਈ ਵਾਪਸ ਸਕੂਲ ਪਹੁੰਚ ਕੇ ਸਮਾਪਤ ਹੋਈ। ਪਿੰਡ ਖਿੱਪਾਵਾਲੀ ਪਹੁੰਚਣ ’ਤੇ ਸਰਪੰਚ ਗੋਪੀ ਰਾਮ ਦੀ ਅਗਵਾਈ ਹੇਠ ਅਤੇ ਪਿੰਡ ਘੱਲੂ ਵਿਖੇ ਸਰਪੰਚ ਵਿਕਰਮ ਦੀ ਅਗਵਾਈ ਹੇਠ ਗਰਾਮ ਪੰਚਾਇਤ ਵੱਲੋਂ ਖਿਡਾਰੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੈਡਮ ਲਖਵਿੰਦਰ ਕੌਰ ਬਰਾੜ ਅਤੇ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ। ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਸਕੂਲ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ।