02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 3 ਮੁਕੱਦਮੇ ਦਰਜ ਨਸ਼ੇ ਦੀ ਹਾਲਤ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਵੈਰੋਕੇ ਕੋਲ ਪੁੱਜੀ ਤਾਂ ਸੂਏ ਵਲੋਂ 2 ਵਿਅਕਤੀ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੇ ਨਸ਼ਾ ਕੀਤਾ ਹੋਇਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਵੈਰੋਕੇ ਕੋਲ ਪੁੱਜੀ ਤਾਂ ਸੂਏ ਵਲੋਂ 2 ਵਿਅਕਤੀ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੇ ਨਸ਼ਾ ਕੀਤਾ ਹੋਇਆ ਸੀ। ਪੁਲਿਸ ਨੇ ਜਸਵੰਤ ਸਿੰਘ ਉਰਫ਼ ਸੰਕੂ ਪੁੱਤਰ ਕਾਲਾ ਸਿੰਘ ਵਾਸੀ ਟਿਵਾਣਾ ਕਲਾਂ ਅਤੇ ਜਗਜੀਤ ਸਿੰਘ ਉਰਫ਼ ਕਾਲਾ ਪੁੱਤਰ ਮੰਦਰ ਸਿੰਘ ਵਾਸੀ ਚੱਕ ਸੈਦੋ ਕੇ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਫ਼ਾਜ਼ਿਲਕਾ ਤੋਂ ਡੋਪ ਟੈੱਸਟ ਕਰਵਾਇਆ। ਇਨ੍ਹਾਂ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ - ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪੁਲ ਨਹਿਰ ਪਿੰਡ ਸੁਖੇਰਾ ਬੋਦਲਾ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਨੇ ਮਲਕੀਤ ਸਿੰਘ ਉਰਫ਼ ਘੋੜਾ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਫੱਤੂ ਵਾਲਾ ਨੂੰ ਕਾਬੂ ਕਰਕੇ ਉਸ ਦੇ ਕੋਲੋਂ ਇਕ ਗਰਾਮ ਹੈਰੋਇਨ ਬਰਾਮਦ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਤਲ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਇਕ ਵਿਅਕਤੀ ਦਾ ਕਤਲ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਬੰਨਾ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਿਤਾ ਗੁਰਦੇਵ ਸਿੰਘ ਲਾਈਟ ਦਾ ਕੱਟ ਲੱਗਾ ਹੋਣ ਕਰਕੇ ਆਪਣੇ ਘਰ ਦੇ ਬਾਹਰ ਮੰਜਾ ਡਾਹ ਕੇ ਬੈਠਾ ਸੀ ਅਤੇ ਸਾਰਜ ਸਿੰਘ ਦੀ ਦੁਕਾਨ ’ਤੇ ਇਨਵਰਟਰ ਹੋਣ ਕਰਕੇ ਗਲੀ ਵਿਚ ਬਲਬ ਜੱਗ ਰਹੇ ਸੀ ਤਾਂ ਇਕਦਮ ਉਨ੍ਹਾਂ ਦੇ ਸਾਹਮਣੇ ਗਲੀ ਵਿਚ ਰਹਿਣ ਵਾਲਾ ਕੁਲਵੰਤ ਸਿੰਘ ਉਰਫ਼ ਬਿੱਟੂ ਵਗ਼ੈਰਾ ਆ ਗਏ ਅਤੇ ਲਲਕਾਰਾ ਮਾਰਿਆ ਕਿ ਗੁਰਦੇਵ ਨੂੰ ਫੜ ਲਓ ਅਤੇ ਇਨ੍ਹਾਂ ਨੂੰ ਆਪਣੇ ਨਾਲ ਲੜਾਈ ਕਰਨ ਦਾ ਮਜ਼ਾ ਚਖਾ ਦਿਓ। ਕੁਲਵੰਤ ਸਿੰਘ ਨੇ ਕਿਰਪਾਨ ਦਾ ਵਾਰ ਉਸ ਦੇ ਪਿਤਾ ’ਤੇ ਕੀਤਾ ਜੋ ਢੂਹੀ ਦੇ ਖੱਬੇ ਪਾਸੇ ਵੱਜਿਆ। ਫਿਰ ਸਰਬਜੀਤ ਕੌਰ ਉਰਫ਼ ਸਰਬੋ ਨੇ ਉਸ ਦੇ ਪਿਤਾ ਨੂੰ ਪਿੱਛੋਂ ਬਾਂਹਾਂ ਤੋਂ ਫੜ ਕੇ ਸਿੱਧਾ ਕਰ ਲਿਆ ਅਤੇ ਜੋਗਿੰਦਰ ਸਿੰਘ ਨੇ ਆਪਣੇ ਹੱਥ ਫੜੀ ਕਿਰਚ ਦੇ 2 ਲਗਾਤਾਰ ਵਾਰ ਉਸ ਦੇ ਪਿਤਾ ’ਤੇ ਕੀਤੇ। ਜੋ ਇਕ ਵਾਰ ਗਲੇ ’ਤੇ ਅਤੇ ਇਕ ਛਾਤੀ ਦੇ ਸੱਜੇ ਪਾਸੇ ਵੱਜਿਆ। ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ। ਪੁਲਿਸ ਨੇ ਕੁਲਵੰਤ ਸਿੰਘ ਉਰਫ਼ ਬਿੱਟੂ ਪੁੱਤਰ ਕਿੱਕਰ ਸਿੰਘ, ਬਲਜੀਤ ਸਿੰਘ ਉਰਫ਼ ਮਦੂ ਪੁੱਤਰ ਕਿੱਕਰ ਸਿੰਘ, ਜੋਗਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਉਰਫ਼ ਬਿੱਟੂ ਅਤੇ ਸਰਬਜੀਤ ਕੌਰ ਉਰਫ਼ ਸਰਬੋ ਪਤਨੀ ਕੁਲਵੰਤ ਸਿੰਘ ਉਰਫ਼ ਬਿੱਟੂ ਵਾਸੀ ਬੰਨਾ ਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਟੀ.ਬੀ.ਅਤੇ ਛਾਤੀ ਦੇ ਰੋਗਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਅਗਲੀ ਖ਼ਬਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਆਂਗਣਵਾੜੀ ਸੈਂਟਰ ’ਚੋਂ ਚੋਰੀ ਹੋਏ ਸਿਲੰਡਰ ਦਾ ਨਹੀਂ ਲੱਗ ਸਕਿਆ ਕੋਈ ਥਹੁ ਪਤਾ
Ad Position 24