02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਅਬੋਹਰ, 1 ਸਤੰਬਰ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਵਿਖੇ ‘ਰਾਸ਼ਟਰੀ ਖੇਡ ਦਿਵਸ’ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ’ਚ ਕੁਸ਼ਤੀ ਅਤੇ ਜੂਡੋ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਭਾਗ ਲਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅਬੋਹਰ, 1 ਸਤੰਬਰ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਵਿਖੇ ‘ਰਾਸ਼ਟਰੀ ਖੇਡ ਦਿਵਸ’ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ’ਚ ਕੁਸ਼ਤੀ ਅਤੇ ਜੂਡੋ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਭਾਗ ਲਿਆ । ਖਿਡਾਰੀਆਂ ਨੇ ਆਪਣੇ ਸ਼ਾਨਦਾਰ ਦਾਅ-ਪੇਚਾਂ ਅਤੇ ਆਤਮ-ਵਿਸ਼ਵਾਸ ਨਾਲ ਸਭ ਦਾ ਮਨ ਮੋਹ ਲਿਆ । ਬੱਚਿਆਂ ਦਾ ਹੌਸਲਾ ਵਧਾਉਂਦੇ ਹੋਏ ਸਕੂਲ ਦੇ ਪ੍ਰਿੰਸੀਪਲ ਰਵੀ ਕੁਮਾਰ ਨੇ ਕਿਹਾ ਕਿ ਖੇਡਾਂ ਸਿਰਫ਼ ਜਿੱਤ ਜਾਂ ਮੈਡਲ ਜਿੱਤਣ ਤੱਕ ਸੀਮਤ ਨਹੀਂ ਹਨ, ਸਗੋਂ ਇਹ ਜੀਵਨ ਵਿਚ ਅਨੁਸ਼ਾਸਨ, ਧੀਰਜ ਅਤੇ ਚੁਨੌਤੀਆਂ ਦਾ ਸਾਹਮਣਾ ਕਰਨ ਦੀ ਸ਼ਕਤੀ ਦਿੰਦੀਆਂ ਹਨ । ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਕਿਹਾ ਕਿ ਰਾਸ਼ਟਰੀ ਖੇਡ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਿਹਤਮੰਦ ਸਰੀਰ ਅਤੇ ਅਨੁਸ਼ਾਸਿਤ ਜੀਵਨ ਹੀ ਸਫਲਤਾ ਦੀ ਨੀਂਹ ਹੈ। ਉਨ੍ਹਾਂ ਨੌਜਵਾਨ ਖਿਡਾਰੀਆਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਕਿਸਾਨਾਂ, ਖੇਤ ਮਜ਼ਦੂਰਾਂ ਦੇ ਹੱਕਾਂ ਲਈ ਡੀ.ਸੀ.ਦਫ਼ਤਰ ਮੂਹਰੇ ਲਗਾਇਆ ਧਰਨਾ ਜਾਰੀ ਅਗਲੀ ਖ਼ਬਰ ਕਿਸਾਨ ਆਗੂ ਮੱਖਣ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24