02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਕਿਸਾਨਾਂ, ਖੇਤ ਮਜ਼ਦੂਰਾਂ ਦੇ ਹੱਕਾਂ ਲਈ ਡੀ.ਸੀ.ਦਫ਼ਤਰ ਮੂਹਰੇ ਲਗਾਇਆ ਧਰਨਾ ਜਾਰੀ

ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀ. ਸੀ.

Ad Position 21
repet_subhas-goyals [Copy P29]
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨ ਅਤੇ ਖੇਤ ਮਜ਼ਦੂਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ। ਤਸਵੀਰ-ਬਲਜੀਤ ਸਿੰਘ 02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀ.ਸੀ.ਦਫ਼ਤਰ ਫ਼ਾਜ਼ਿਲਕਾ ਮੂਹਰੇ ਲਗਾਇਆ ਧਰਨਾ ਦਿਨੋਂ ਦਿਨ ਵੱਡੀ ਤਾਕਤ ਫੜਦਾ ਜਾ ਰਿਹਾ ਹੈ। ਜ਼ਿਲ੍ਹੇ ਭਰ ਤੋਂ ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨਾਂ ’ਤੇ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਦਿਨ ਰਾਤ ਦਾ ਧਰਨਾ ਲਗਾਈ ਬੈਠੇ ਹਨ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮੰਨੇਵਾਲਾ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹਿਤਾਂ ਦੀ ਰਾਖੀ ਕਰਨ ਵਿਚ ਅਸਫਲ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਧਰਨਾ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪਹਿਲਾ ਮੰਗਾਂ ਸਬੰਧੀ ਅਲਟੀਮੇਟਮ ਦੇ ਕੇ ਸ਼ੁਰੂ ਕੀਤਾ ਹੈ। ਜੋ ਪੰਜਾਬ ਦੀ ਸੂਬਾ ਇਕਾਈ ਦੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ ਰੱਦ ਹੋਣੀ ਚਾਹੀਦੀ ਹੈ। ਸਾਰੇ ਸਾਮਰਾਜੀ ਮੁਲਕਾਂ ਨਾਲ ਕੀਤੇ ਹੋਏ ਵਪਾਰ ਦੇ ਸਮਝੌਤੇ ਰੱਦ ਹੋਣ, ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਹੋਰਨਾਂ ਦਿਹਾੜੀਦਾਰ ਕਿਰਤੀਆਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣੇ ਚਾਹੀਦੇ ਹਨ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇ। ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ’ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਪਰਾਲੀ ਸਾੜਨ ਵਾਲੇ ਮਾਮਲੇ ਰੱਦ ਕੀਤੇ ਜਾਣ, ਪਿਛਲੇ ਸਾਲ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ, ਬੀਜ ਬਿੱਲ, ਕੀਰਤ ਕੋਡ ਅਤੇ ਜੀ.ਰਾਮ.ਜੀ ਵਰਗੇ ਨਵੇਂ ਕਾਨੂੰਨ ਰੱਦ ਹੋਣ। ਮਹਿੰਗਾਈ ’ਤੇ ਕਾਬੂ ਪਾਇਆ ਜਾਵੇ, ਫ਼ਸਲਾਂ ਦੇ ਭਾਅ ਐਮ.ਐੱਸ.ਪੀ.ਨਾਲ ਜੋੜੇ ਜਾਣ, ਪਾਣੀ ਦੀ ਵੰਡ ਦਾ ਰਟਾ ਕੌਮਾਂਤਰੀ ਅਸੂਲਾਂ ਅਨੁਸਾਰ ਹੱਲ ਹੋਵੇ। ਇਸ ਮੌਕੇ ਜਗਸੀਰ ਸਿੰਘ ਸੰਯੁਕਤ ਸਕੱਤਰ, ਗੁਰਜੀਤ ਸਿੰਘ ਜ਼ਿਲ੍ਹਾ ਸਲਾਹਕਾਰ, ਮਨਜੀਤ ਸਿੰਘ ਬਲਾਕ ਪ੍ਰਧਾਨ, ਪੂਰਨ ਸਿੰਘ ਸਲਾਹਕਾਰ, ਅੰਗਰੇਜ਼ ਸਿੰਘ ਬਲਾਕ ਪ੍ਰਧਾਨ ਆਦਿ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਗੌਰਵਦੀਪ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24