01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਲੱਖੇਵਾਲੀ ਢਾਬ ਤੋਂ 2 ਬੱਸਾਂ ਰਵਾਨਾ

ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਲੱਖੇਵਾਲੀ ਢਾਬ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਲੱਖੇਵਾਲੀ ਢਾਬ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਮੈਡਮ ਖ਼ੁਸ਼ਬੂ ਸਵਨਾ ਨੇ ਦੱਸਿਆ ਕਿ ਇਹ ਯਾਤਰੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਿਰ, ਜੱਲਿਆਂਵਾਲਾ ਬਾਗ਼, ਰਾਮ ਤੀਰਥ ਮੰਦਿਰ ਅਤੇ ਹੋਰ ਗੁਰੂ ਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਸਾਰੇ ਪ੍ਰਬੰਧ ਬਿਲਕੁਲ ਮੁਫ਼ਤ ਕੀਤੇ ਗਏ ਹਨ। ਇਸ ਯੋਜਨਾ ਦਾ ਮੁੱਖ ਉਦੇਸ਼ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਸੁਖਾਲੇ ਤੇ ਸੁਰੱਖਿਅਤ ਤਰੀਕੇ ਨਾਲ ਤੀਰਥ ਯਾਤਰਾ ਕਰਵਾਉਣਾ ਹੈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਅਮਿੱਤ ਰਿਣਵਾ, ਬਲਾਕ ਪ੍ਰਧਾਨ ਦਲੀਪ ਸਹਾਰਨ, ਸਰਪੰਚ ਧੰਨਰਾਜ ਸਿਆਗ, ਨੇਤ ਰਾਮ ਸਿਆਗ, ਸੁਨੀਲ ਸਚਦੇਵਾ, ਬਿੱਟੂ ਸੇਤੀਆ, ਅਜੇ ਪਾਰੇਵਾ, ਵੁਮੈਨ ਵਿੰਗ ਬਲਾਕ ਪ੍ਰਧਾਨ ਕਿਰਨ ਸਮੇਤ ਹੋਰ ਪੰਚ-ਸਰਪੰਚ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਿਸ਼ਾਲ ਮਾਂ ਭਗਵਤੀ ਜਾਗਰਣ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਜਤਿਨ ਆਵਲਾ
Ad Position 24