ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਬੋਹਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਜੀ. ਏ.
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਬੋਹਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਅੰਡਰ-17 ਲੜਕੀਆਂ ਦੇ ਵਰਗ ਵਿਚ ਸਕੂਲ ਦੀਆਂ ਹੋਣਹਾਰ ਖਿਡਾਰਨਾਂ ਨਵਿਆ, ਯਾਸ਼ੀ ਅਤੇ ਮਿਸ਼ਠੀ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਬਿਹਤਰੀਨ ਖੇਡ ਦੇ ਦਮ ’ਤੇ ਨਵਿਆ ਅਤੇ ਮਿਸ਼ਠੀ ਦੀ ਚੋਣ ਰਾਜ ਪੱਧਰੀ ਟੀਮ ਲਈ ਹੋਈ ਹੈ। ਦੂਜੇ ਪਾਸੇ ਅੰਡਰ-14 ਲੜਕਿਆਂ ਦੇ ਵਰਗ ਵਿਚ ਸਕੂਲ ਦੇ ਅਰਨਵ ਨਾਗਪਾਲ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਂ ਕੀਤਾ। ਇਸ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟਾਉਂਦਿਆਂ ਸਕੂਲ ਦੇ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਅਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਕੜੀ ਮਿਹਨਤ ਦਾ ਨਤੀਜਾ ਹੈ ਅਤੇ ਸਕੂਲ ਭਵਿੱਖ ਵਿਚ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।