01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

‘ਖੇਡਾਂ ਵਤਨ ਪੰਜਾਬ ਦੀਆਂ’ ਮਸ਼ਾਲ ਮਾਰਚ ਦਾ ਫ਼ਾਜ਼ਿਲਕਾ ਪੁੱਜਣ ’ਤੇ ਸਹਾਇਕ ਕਮਿਸ਼ਨਰ ਵਲੋਂ ਸਵਾਗਤ

ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਸਿਹਤਮੰਦ ’ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਅਗਾਂਹਵਧੂ ਰਾਜ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2026 (ਸੀਜ਼ਨ-5) ਨੂੰ ਉਤਸ਼ਾਹਿਤ ਕਰਨ ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਜਿਵੇਂ ਹੀ ਫ਼ਾਜ਼ਿਲਕਾ ਪਹੁੰਚਿਆ ਤਾਂ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਵਲੋਂ ਇਸ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਦੇ ਫ਼ਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੁ-ਉਦੇਸ਼ੀ ਖੇਡ ਸਟੇਡੀਅਮ ਵਿਖੇ ਪਹੁੰਚਣ ’ਤੇ ਸਕੂਲੀ ਵਿਦਿਆਰਥੀਆਂ ਨੇ ਬੈਂਡ ਦੀਆਂ ਧੁਨਾਂ ਨਾਲ ਮਸ਼ਾਲ ਦਾ ਸਵਾਗਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਸਿਹਤਮੰਦ ’ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਅਗਾਂਹਵਧੂ ਰਾਜ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2026 (ਸੀਜ਼ਨ-5) ਨੂੰ ਉਤਸ਼ਾਹਿਤ ਕਰਨ ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਜਿਵੇਂ ਹੀ ਫ਼ਾਜ਼ਿਲਕਾ ਪਹੁੰਚਿਆ ਤਾਂ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਵਲੋਂ ਇਸ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਦੇ ਫ਼ਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੁ-ਉਦੇਸ਼ੀ ਖੇਡ ਸਟੇਡੀਅਮ ਵਿਖੇ ਪਹੁੰਚਣ ’ਤੇ ਸਕੂਲੀ ਵਿਦਿਆਰਥੀਆਂ ਨੇ ਬੈਂਡ ਦੀਆਂ ਧੁਨਾਂ ਨਾਲ ਮਸ਼ਾਲ ਦਾ ਸਵਾਗਤ ਕੀਤਾ। ਇਸ ਦੌਰਾਨ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ’ਖੇਡਾਂ ਵਤਨ ਪੰਜਾਬ ਦੀਆਂ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਖੇਡਾਂ ਰਾਹੀਂ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਚਮਕਣ ਲਈ ਇਕ ਵੱਡਾ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’-2026 ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਵਧ ਤੋਂ ਵਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ ਜਾਣਗੇ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ’ਚ ਭਾਗ ਲੈਣ ਲਈ ਖੇਡ ਵਿਭਾਗ ਦੀ ਵੈੱਬਸਾਈਟ ’ਤੇ ਆਨਲਾਈਨ ਰਜਿਸਟਰੇਸ਼ਨ ਕਰਵਾਉਣ। ਖੇਡਾਂ ਜਾਂ ਰਜਿਸਟਰੇਸ਼ਨ ਸਬੰਧੀ ਵਧੇਰੇ ਜਾਣਕਾਰੀ ਲਈ ਖੇਡ ਵਿਭਾਗ ਫ਼ਾਜ਼ਿਲਕਾ ਦੇ ਸੀਨੀਅਰ ਸਹਾਇਕ ਜਤਿੰਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਫ਼ਾਜ਼ਿਲਕਾ ਰੁਪਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. (ਲੱਖੋਵਾਲ) ਦੇ ਕਿਸਾਨ ਤੇ ਮਜ਼ਦੂਰ ਵੱਡੇ ਕਾਫਲੇ ਦੇ ਰੂਪ ’ਚ ਚੰਡੀਗੜ੍ਹ ਮੋਰਚੇ ਲਈ ਹੋਏ ਰਵਾਨਾ ਪੰਜਾਬ ਅਤੇ... ਅਗਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24