03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 31 ਅਕਤੂਬਰ 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ, ਵਿਅਕਤੀਆਂ, ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਡੋਰ ਸੂਤੀ ਧਾਗੇ ਤੋਂ ਹਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ, ਨਾ ਗਲਣ ਯੋਗ ਤੇ ਨਾ ਟੁੱਟਣ ਯੋਗ ਹੁੰਦੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਸਬ ਜੇਲ੍ਹ ਫ਼ਾਜ਼ਿਲਕਾ ਦੀ ਹਦੂਦ ਅੰਦਰ 500 ਮੀਟਰ ਏਰੀਏ ਨੂੰ ਨੋ ਡਰੋਨ ਫਲਾਇੰਗ ਜ਼ੋਨ ਐਲਾਨਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ.ਓ.ਪੀਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ-ਜਾਣ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ 31 ਅਕਤੂਬਰ 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਦੌਰਾਨ ਡਰੋਨ ਗਤੀਵਿਧੀ ਵਧਣ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਰਹੱਦੀ ਖੇਤਰ ਦੀ ਸੁਰੱਖਿਆ ਦੇ ਮੱਦੇਨਜ਼ਰ ਆਮ ਲੋਕਾਂ ਲਈ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ ’ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਫ਼ੌਜ,ਬੀ.ਐੱਸ.ਐਫ, ਪੁਲਿਸ ਠੇਕੇਦਾਰਾ ਜਾਂ ਸਮਰੱਥ ਅਧਿਕਾਰੀ ਵਲੋਂ ਜਾਰੀ ਪਰਮਿਟ ਤੇ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ, ਕੰਡਿਆਲੀ ਤਾਰ ਨੂੰ ਵੇਚਣ, ਖ਼ਰੀਦਣ ਤੇ ਵਰਤਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਿਸਾਨਾਂ ਵਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡਿਆਲੀ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵਲੋਂ ਆਪਣੇ ਪਲਾਟ, ਖੇਤ ਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜੋ ਕਿ ਬਹੁਤ ਤੇਜ਼ਧਾਰ ਵਾਲੀ ਹੁੰਦੀ ਹੈ ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਤੇ ਸੈਂਚੁਰੀ ਏਰੀਆ ਵਿਖੇ 90 ਫ਼ੀਸਦੀ ਪਸ਼ੂ ਤੇ ਗਊਆਂ ਇਸ ਕੋਬਰਾ, ਕੰਡਿਆਲੀ ਤਾਰ ਤੋਂ ਜ਼ਖਮੀ ਹੈ। ਇਸ ਲਈ ਕੋਬਰਾ, ਕੰਡਿਆਲੀ ਤਾਰ ਨੂੰ ਵੇਚਣ, ਖ਼ਰੀਦਣ ਅਤੇ ਵਰਤਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਮੰਡੀ ਰੋੜਾਂਵਾਲੀ ’ਚ ਖ਼ੂਨਦਾਨ ਕੈਂਪ 6 ਨੂੰ
Ad Position 24