03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼

ਅਬੋਹਰ, 2 ਸਤੰਬਰ (ਵਿਵੇਕ ਹੂੜੀਆ)- ਅਬੋਹਰ ਦੇ ਹਨੂਮਾਨਗੜ੍ਹ ਰੋਡ ਤੋਂ ਲੰਘਦੀ ਮਲੂਕਪੁਰਾ ਨਹਿਰ ’ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਸਭ ਤੋਂ ਹੈਰਾਨੀਜਨਕ ਗੱਲ ਇਹ ਰਹੀ ਕਿ ਉਕਤ ਨੌਜਵਾਨ ਦਾ ਸਿਰ ਕੱਟਿਆ ਹੋਇਆ ਸੀ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਅਬੋਹਰ, 2 ਸਤੰਬਰ (ਵਿਵੇਕ ਹੂੜੀਆ)- ਅਬੋਹਰ ਦੇ ਹਨੂਮਾਨਗੜ੍ਹ ਰੋਡ ਤੋਂ ਲੰਘਦੀ ਮਲੂਕਪੁਰਾ ਨਹਿਰ ’ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਸਭ ਤੋਂ ਹੈਰਾਨੀਜਨਕ ਗੱਲ ਇਹ ਰਹੀ ਕਿ ਉਕਤ ਨੌਜਵਾਨ ਦਾ ਸਿਰ ਕੱਟਿਆ ਹੋਇਆ ਸੀ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਧੜ ’ਤੇ ਸਿਰ ਨਾ ਹੋਣ ਕਾਰਨ ਕਤਲ ਕੀਤੇ ਜਾਣ ਦੇ ਖ਼ਦਸ਼ੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਥਾਣਾ ਸਿਟੀ-2 ਦੀ ਪੁਲਿਸ ਨੇ ‘ਨਰ ਸੇਵਾ ਨਰਾਇਣ ਸੇਵਾ ਸਮਿਤੀ’ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਤੇ ਸ਼ਨਾਖ਼ਤ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ‘ਨਰ ਸੇਵਾ ਨਰਾਇਣ ਸੇਵਾ ਸਮਿਤੀ’ ਦੇ ਸੇਵਾਦਾਰ ਬਿੱਟੂ ਨਰੂਲਾ ਨੇ ਦੱਸਿਆ ਕਿ ਅੱਜ ਦੁਪਹਿਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਲੂਕਪੁਰਾ ਨਹਿਰ ’ਚ ਇਕ ਨੌਜਵਾਨ ਦੀ ਸਿਰ ਕੱਟੀ ਲਾਸ਼ ਵਹਿ ਕੇ ਆਈ ਹੈ। ਇਸ ’ਤੇ ਉਹ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਤੇ ਸਿਟੀ-2 ਪੁਲਿਸ ਨੂੰ ਸੂਚਿਤ ਕਰਦਿਆਂ ਲਾਸ਼ ਨੂੰ ਬਾਹਰ ਕਢਵਾਇਆ। ਬਿੱਟੂ ਨਰੂਲਾ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 35 ਸਾਲ ਦੇ ਆਸ-ਪਾਸ ਜਾਪਦੀ ਹੈ ਤੇ ਉਸ ਨੇ ਕਾਲੇ ਰੰਗ ਦੀ ਪੈਂਟ ਪਾਈ ਹੋਈ ਹੈ। ਸਿਰ ਗ਼ਾਇਬ ਹੋਣ ਕਰਕੇ ਮ੍ਰਿਤਕ ਦੀ ਪਛਾਣ ਕਰਨੀ ਬੇਹੱਦ ਔਖੀ ਹੈ। ਇਸ ਤੋਂ ਇਲਾਵਾ ਸਰੀਰ ’ਤੇ ਹੋਰ ਕੋਈ ਵਿਸ਼ੇਸ਼ ਨਿਸ਼ਾਨ ਨਹੀਂ ਹੈ। ਲਾਸ਼ ਕਰੀਬ ਇਕ ਹਫ਼ਤਾ ਪੁਰਾਣੀ ਲੱਗ ਰਹੀ ਹੈ ਜਿਸ ਕਾਰਨ ਹੱਥ-ਪੈਰ ਗਲ ਚੁੱਕੇ ਹਨ। ਉਨ੍ਹਾਂ ਖੇਤਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਦਾ ਕੋਈ ਮੈਂਬਰ ਪਿਛਲੇ 8-10 ਦਿਨਾਂ ਤੋਂ ਲਾਪਤਾ ਹੈ ਤਾਂ ਉਹ ਸੰਸਥਾ ਜਾਂ ਸਿਟੀ-2 ਪੁਲਿਸ ਨਾਲ ਸੰਪਰਕ ਕਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Ad Position 24