03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਾਜ਼ਿਲਕਾ, 2 ਸਤੰਬਰ (ਅਮਰਜੀਤ ਸ਼ਰਮਾ)- ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਅਤੇ ਕਾਨੂੰਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਲੀਗਲ ਅਵੇਅਰਨੈੱਸ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਕਾਨੂੰਨੀ ਮਾਹਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਅਰਪਿਤ ਸੇਠੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਕਾਨੂੰਨ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਅਮਰਜੀਤ ਸ਼ਰਮਾ)- ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਅਤੇ ਕਾਨੂੰਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਲੀਗਲ ਅਵੇਅਰਨੈੱਸ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਕਾਨੂੰਨੀ ਮਾਹਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਅਰਪਿਤ ਸੇਠੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਕਾਨੂੰਨ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਸੈਮੀਨਾਰ ਦੌਰਾਨ ਅਰਪਿਤ ਸੇਠੀ ਨੇ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਫ਼ਰਜ਼ਾਂ ਤੇ ਸਮਾਜ ਵਿਚ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਨਿਭਾਈ ਜਾਣ ਵਾਲੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਦੇ ਨਾਲ-ਨਾਲ ਕਾਨੂੰਨ ਦੀ ਪਾਲਨਾ ਕਰਨ ਅਤੇ ਦੂਜਿਆਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਕਾਨੂੰਨ ਨਾਲ ਸਬੰਧਿਤ ਵੱਖ-ਵੱਖ ਸਵਾਲ ਵੀ ਪੁੱਛੇ ਗਏ, ਜਿਨ੍ਹਾਂ ਦੇ ਮਾਹਿਰ ਵੱਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਸਕੂਲ ਪ੍ਰਿੰਸੀਪਲ ਸਿਸਟਰ ਅੰਜਨਾ ਤੇ ਮੈਨੇਜਰ ਫਾਦਰ ਐਂਟੋਨੀ ਜੀਰੋਮ ਨੇ ਕਾਨੂੰਨੀ ਮਾਹਿਰ ਅਰਪਿਤ ਸੇਠੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼
Ad Position 24