03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਮ ਨਗਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ ਵਿਧਾਇਕ ਸੰਦੀਪ ਜਾਖੜ

ਅਬੋਹਰ, 2 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਹਲਕੇ ਦੇ ਵਿਧਾਇਕ ਸੰਦੀਪ ਜਾਖੜ ਨੇ ਰਾਮ ਨਗਰ ਇਲਾਕੇ ਦਾ ਦੌਰਾ ਕਰਕੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ। ਇਸ ਦੌਰਾਨ ਇਲਾਕਾ ਵਾਸੀਆਂ ਵਲੋਂ ਵਿਸ਼ੇਸ਼ ਤੌਰ ’ਤੇ ਰੇਲਵੇ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਅਬੋਹਰ, 2 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਹਲਕੇ ਦੇ ਵਿਧਾਇਕ ਸੰਦੀਪ ਜਾਖੜ ਨੇ ਰਾਮ ਨਗਰ ਇਲਾਕੇ ਦਾ ਦੌਰਾ ਕਰਕੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ। ਇਸ ਦੌਰਾਨ ਇਲਾਕਾ ਵਾਸੀਆਂ ਵਲੋਂ ਵਿਸ਼ੇਸ਼ ਤੌਰ ’ਤੇ ਰੇਲਵੇ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਸੰਦੀਪ ਜਾਖੜ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਰਾਮ ਨਗਰ ਵਾਸੀਆਂ ਦੀਆਂ ਰੇਲਵੇ ਨਾਲ ਸਬੰਧਿਤ ਸਮੱਸਿਆਵਾਂ ਨੂੰ ਸਬੰਧਿਤ ਅਧਿਕਾਰੀਆਂ ਦੇ ਸਾਹਮਣੇ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਸਬੰਧਿਤ ਵਿਭਾਗ ਨਾਲ ਤਾਲਮੇਲ ਕਰਕੇ ਇਨ੍ਹਾਂ ਨੂੰ ਜਲਦ ਹੱਲ ਕਰਵਾਉਣ ਲਈ ਕੰਮ ਕੀਤਾ ਜਾਵੇਗਾ। ਵਿਧਾਇਕ ਜਾਖੜ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਲਾਕਾ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਹ ਲਗਾਤਾਰ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਸਬੰਧਿਤ ਵਿਭਾਗਾਂ ਨਾਲ ਮਿਲ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਅਬੋਹਰ ਦੀਆਂ ਚੋਣਾਂ ਲਈ 14 ਉਮੀਦਵਾਰ ਮੈਦਾਨ ’ਚ ਅਗਲੀ ਖ਼ਬਰ ਅਬੋਹਰ ਦੇ 15 ਨੌਜਵਾਨ ਪੰਜਾਬ ਪੁਲਿਸ ’ਚ ਭਰਤੀ
Ad Position 24