03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ੋਨ ਪੱਧਰੀ ਅਥਲੈਟਿਕ ਮੀਟ ’ਚ ਚਮਕੇ ਚਾਣਕਿਆ ਸਕੂਲ ਦੇ ਸਿਤਾਰੇ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਰੈਡੀਐਂਟ ਪਬਲਿਕ ਸਕੂਲ ਮਹੂਆਣਾ ਬੋਦਲਾ ਵਿਖੇ ਜ਼ੋਨ ਪੱਧਰੀ ਐਥਲੈਟਿਕ ਮੀਟ ਵਿਚ ਚਾਣਕਿਆ ਸਕੂਲ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਆਤਮ-ਵਿਸ਼ਵਾਸ ਦਾ ਮੁਜ਼ਾਹਰਾ ਕੀਤਾ।

Ad Position 21
repet_subhas-goyals [Copy P29]
ਚਾਣਕਿਆ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ। ਅਜੀਤ ਤਸਵੀਰ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਰੈਡੀਐਂਟ ਪਬਲਿਕ ਸਕੂਲ ਮਹੂਆਣਾ ਬੋਦਲਾ ਵਿਖੇ ਜ਼ੋਨ ਪੱਧਰੀ ਐਥਲੈਟਿਕ ਮੀਟ ਵਿਚ ਚਾਣਕਿਆ ਸਕੂਲ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਆਤਮ-ਵਿਸ਼ਵਾਸ ਦਾ ਮੁਜ਼ਾਹਰਾ ਕੀਤਾ। ਇਸ ਪ੍ਰਤੀਯੋਗਤਾ ਵਿਚ ਹਾਈ ਜੰਪ ਮੁਕਾਬਲੇ ਦੌਰਾਨ ਚਾਣਕਿਆ ਸਕੂਲ ਦੀ ਪ੍ਰਾਚੀ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਾਕ ਰੇਸ ਵਿਚ ਮਾਨਵੀ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਵੰਦਨਾ ਮੱਕੜ ਨੇ ਦੋਵਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਹਾਰਦਿਕ ਵਧਾਈ ਦਿੱਤੀ। ਸਕੂਲ ਪਰਿਵਾਰ ਵਲੋਂ ਪ੍ਰਾਚੀ ਅਤੇ ਮਾਨਵੀ ਦੀ ਇਸ ਸਫਲਤਾ ’ਤੇ ਮਾਣ ਪ੍ਰਗਟਾਉਂਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ’ਚ ਜਿੱਤੇ 21 ਤਗਮੇ ਅਗਲੀ ਖ਼ਬਰ ਸ਼ਿਵ ਲਾਲ ਡੋਡਾ ਨੇ ਸ਼ੁਰੂ ਕੀਤੀ ਸਵੱਛ ਜਲ ਟੈਂਕਰ ਸੇਵਾ, ਲੋੜਵੰਦਾਂ ਤੱਕ ਪਹੁੰਚੇਗਾ ਪੀਣ ਵਾਲਾ ਪਾਣੀ
Ad Position 24