03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਫ਼ਿਰੋਜ਼ਪੁਰ ਦਿਹਾਤੀ ਦੇ ਵਿਕਾਸ ਲਈ ਸਿਰਫ਼ ਅਕਾਲੀ ਦਲ ਹੀ ਇਕੋ-ਇਕ ਹੱਲ- ਜਿੰਦੂ

ਕੁੱਲਗੜ੍ਹੀ, 2 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜਗਿੰਦਰ ਸਿੰਘ ਜਿੰਦੂ ਵਲੋਂ ਹਲਕੇ ਦੇ ਪਿੰਡ ਕਾਦਾ ਬੋੜਾ ਵਿਖੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਕਾਰਜ ਸਿੰਘ ਸੰਧੂ ਕਾਦਾ ਬੋੜਾ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਪੰਜਾਬ ਦਾ ਅਸਲ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਬਾਦਲ ਸਰਕਾਰ ਦੇ ਰਾਜ ਵਿਚ ਹੀ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਕੁੱਲਗੜ੍ਹੀ, 2 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜਗਿੰਦਰ ਸਿੰਘ ਜਿੰਦੂ ਵਲੋਂ ਹਲਕੇ ਦੇ ਪਿੰਡ ਕਾਦਾ ਬੋੜਾ ਵਿਖੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਕਾਰਜ ਸਿੰਘ ਸੰਧੂ ਕਾਦਾ ਬੋੜਾ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਪੰਜਾਬ ਦਾ ਅਸਲ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਬਾਦਲ ਸਰਕਾਰ ਦੇ ਰਾਜ ਵਿਚ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਸਰਕਾਰ ਸਮੇਂ ਪਿੰਡ-ਪਿੰਡ ਪੱਕੀਆਂ ਸੜਕਾਂ, ਮੰਡੀਆਂ, ਧਰਮਸ਼ਾਲਾਵਾਂ, ਸਕੂਲਾਂ ਦਾ ਨਵੀਨੀਕਰਨ ਅਤੇ ਹਰ ਘਰ ਵਿਚ ਆਟਾ-ਦਾਲ ਸਕੀਮ ਵਰਗੀਆਂ ਲੋਕ-ਭਲਾਈ ਸਕੀਮਾਂ ਚਲਾਈਆਂ ਗਈਆਂ ਸਨ। ਕਿਸਾਨਾਂ ਨੂੰ ਮੁਫ਼ਤ ਬਿਜਲੀ, ਨੀਲੇ ਕਾਰਡ ਧਾਰਕਾਂ ਨੂੰ ਸਹੂਲਤਾਂ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਸਿਰਫ਼ ਅਕਾਲੀ ਦਲ ਨੇ ਹੀ ਦਿੱਤੇ। ਉਨ੍ਹਾਂ ਮੌਜੂਦਾ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਭਗਵਾਨ ਮਾਨ ਦੀ ਅਗਵਾਹੀ ਵਾਲੀ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਲਿਆ ਖੜ੍ਹਾ ਕੀਤਾ ਹੈ। ਇਹ ਸਰਕਾਰ ਸਿਰਫ਼ ਇਸ਼ਤਿਹਾਰਾਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਇਸ ਸਰਕਾਰ ਨਸ਼ਿਆਂ ਨੇ ਪੰਜਾਬ ਦੇ ਘਰ-ਘਰ ਵਿਚ ਪੈਰ ਪਸਾਰ ਲਏ ਹਨ। ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਸਿਰ ਕਰਜ਼ੇ ਦਾ ਬੋਝ ਦਿਨੋ-ਦਿਨ ਵਧ ਰਿਹਾ ਹੈ। ਕਿਸਾਨ ਮਜ਼ਦੂਰ ਵਪਾਰੀ ਤੇ ਮੁਲਾਜ਼ਮ ਵਰਗ ਨੂੰ ਸੜਕਾਂ ’ਤੇ ਉੱਤਰਨ ਲਈ ਮਜਬੂਰ ਕਰ ਦਿੱਤਾ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਜਗ੍ਹਾ ਪੁਲਿਸ ਤੰਤਰ ਵਰਤਣ ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਹੈ ਇਸ ਅੜੀਅਲ ਵਤੀਰੇ ਦਾ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਦੇਣਗੇ। ਉਨ੍ਹਾਂ ਕਾਂਗਰਸ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਵੀ ਆਪਣੇ ਕਾਰਜਕਾਲ ’ਚ ਪੰਜਾਬ ਨੂੰ ਸਿਰਫ਼ ਲੁੱਟਣ ਦਾ ਕੰਮ ਕੀਤਾ। ਕੈਪਟਨ ਤੇ ਚੰਨੀ ਸਰਕਾਰ ਨੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ। ਜਿੰਦੂ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਸਮੇਤ ਪੂਰੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ। ਮੀਟਿੰਗ ਵਿਚ ਯੂਥ ਆਗੂ ਸੁਰਿੰਦਰ ਸਿੰਘ ਬੱਬੂ ਮੈਂਬਰ ਕੋਰ ਕਮੇਟੀ, ਦਿਲਬਾਗ ਸਿੰਘ ਵਿਰਕ ਮੁੱਖ ਬੁਲਾਰਾ, ਡਾ.ਗੁਰਸੇਵਕ ਸਿੰਘ ਹਰੀਪੁਰ ਸਰਕਲ ਪ੍ਰਧਾਨ, ਰਮਨਦੀਪ ਸਿੰਘ ਸੰਧੂ ਸਰਕਲ ਪ੍ਰਧਾਨ, ਕੁਲਦੀਪ ਸਿੰਘ ਮੱਲਵਾਲ, ਅਮਰਜੀਤ ਸਿੰਘ ਬਾਲੇ ਵਾਲਾ, ਸ਼ਿਸਨਜੀਤ ਸਿੰਘ, ਰੇਸ਼ਮ ਸਿੰਘ ਨੰਬਰਦਾਰ, ਅੰਮ੍ਰਿਤਪਾਲ ਸਿੰਘ ਲੋਹਗੜ੍ਹ, ਨਿਸ਼ਾਨ ਸਿੰਘ ਭੁੱਲਰ ਮੈਂਬਰ ਆਈ. ਟੀ. ਸੈੱਲ, ਇਕਬਾਲ ਸਿੰਘ ਮੈਂਬਰ ਬਲਾਕ ਸੰਮਤੀ, ਗੁਰਮੇਜ ਸਿੰਘ ਸੰਧੂ, ਜਗਸੀਰ ਸਿੰਘ ਜੌਹਲ ਵਸਤੀ ਧੱਲੇ ਕੀ, ਕੁਲਦੀਪ ਸਿੰਘ ਸਰਕਲ ਪ੍ਰਧਾਨ ਫ਼ਿਰੋਜ਼ਸ਼ਾਹ, ਅਜੈਬ ਸਿੰਘ ਸਾਬਕਾ ਸਰਪੰਚ ਕਰਮੂ ਵਾਲਾ, ਜਗੀਰ ਸਿੰਘ ਸੋਢੀ ਨਗਰ, ਵਿਰਸਾ ਸਿੰਘ ਸੰਧੂ, ਸੁਮਨਪ੍ਰੀਤ ਸਿੰਘ ਸੋਢੀ ਨਗਰ, ਮਲਕੀਤ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਕਲਵੰਤ ਸਿੰਘ ਮਾਸਟਰ ਰੱਤਾਖੇੜਾ, ਗੁਰਪ੍ਰੀਤ ਸਿੰਘ ਵਸਤੀ ਧੱਲੇ ਕੀ, ਗੁਰਮੀਤ ਸਿੰਘ ਗੋਸ਼ੀ ਭੰਬਾ ਲੰਡਾ, ਬਲਵੰਤ ਸਿੰਘ ਸਿੱਧੂ, ਅਮਨਦੀਪ ਸਿੰਘ ਸੰਧੂ, ਦਵਿੰਦਰ ਸਿੰਘ ਜੌਹਲ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਮਾਣੇ ਵਾਲਾ, ਬਲਵਿੰਦਰ ਸਿੰਘ ਸਰਕਲ ਪ੍ਰਧਾਨ, ਨਿਸ਼ਾਨ ਸਿੰਘ ਸਰਕਲ ਪ੍ਰਧਾਨ, ਪ੍ਰੇਮਜੀਤ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਬਹੁਤ ਸਾਰੇ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਤੋਂ ਜ਼ਮੀਨ ਦਾ ਕਬਜ਼ਾ ਕਰਵਾਇਆ ਵਾਪਸ ਅਗਲੀ ਖ਼ਬਰ ਇਕ ਸੀਟ, ਦਾਅਵੇਦਾਰ ਕਈ-ਫਿਰੋਜ਼ਪੁਰ ਸ਼ਹਿਰ ’ਚ ਸਿਆਸੀ ਸਰਗਰਮੀਆਂ ਤੇਜ਼
Ad Position 24