04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਉਡਾਣ, ਫਿਰੋਜ਼ਪੁਰ ਪੌਲੀਟੈਕਨਿਕ ਕਾਲਜ ’ਚ ਇਨੋਵੇਸ਼ਨ ਲੈਬ ਦਾ ਉਦਘਾਟਨ ਆਧੁਨਿਕ ਤਕਨੀਕ ਨਾਲ ਵਿਦਿਆਰਥੀਆਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਕੀਤਾ ਜਾਵੇਗਾ ਤਿਆਰ - ਵਿਧਾਇਕ ਭੁੱਲਰ

ਫ਼ਿਰੋਜ਼ਪੁਰ, 3 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਪੰਜ ਸਰਕਾਰੀ ਬਹੁਤਕਨੀਕੀ ਕਾਲਜਾਂ ਦੇ ਨਵੀਨੀਕਰਨ ਅਤੇ ਉਨ੍ਹਾਂ ਵਿਚ ਆਧੁਨਿਕ ਤਕਨਾਲੋਜੀ ਨਾਲ ਸਬੰਧਤ ਇਨੋਵੇਸ਼ਨ ਲੈਬਾਂ ਸਥਾਪਤ ਕਰਨ ਦੀ ਪਹਿਲਕਦਮੀ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ, ਫਿਰੋਜ਼ਪੁਰ ਵਿਖੇ ਸਥਾਪਤ ਕੀਤੀ ਗਈ ਇਨੋਵੇਸ਼ਨ ਲੈਬ ਦਾ ਉਦਘਾਟਨ ਕੀਤਾ ਗਿਆ। ਲੈਬ ਦਾ ਉਦਘਾਟਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਰਚੁਅਲ ਮਾਧਿਅਮ ਰਾਹੀਂ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਿਰੋਜ਼ਪੁਰ, 3 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਪੰਜ ਸਰਕਾਰੀ ਬਹੁਤਕਨੀਕੀ ਕਾਲਜਾਂ ਦੇ ਨਵੀਨੀਕਰਨ ਅਤੇ ਉਨ੍ਹਾਂ ਵਿਚ ਆਧੁਨਿਕ ਤਕਨਾਲੋਜੀ ਨਾਲ ਸਬੰਧਤ ਇਨੋਵੇਸ਼ਨ ਲੈਬਾਂ ਸਥਾਪਤ ਕਰਨ ਦੀ ਪਹਿਲਕਦਮੀ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ, ਫਿਰੋਜ਼ਪੁਰ ਵਿਖੇ ਸਥਾਪਤ ਕੀਤੀ ਗਈ ਇਨੋਵੇਸ਼ਨ ਲੈਬ ਦਾ ਉਦਘਾਟਨ ਕੀਤਾ ਗਿਆ। ਲੈਬ ਦਾ ਉਦਘਾਟਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਰਚੁਅਲ ਮਾਧਿਅਮ ਰਾਹੀਂ ਕੀਤਾ ਗਿਆ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਕਾਲਜ ਵਿਖੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਨੋਵੇਸ਼ਨ ਲੈਬ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਲੈਬ ਵਿਚ 3ਡੀ ਪ੍ਰਿੰਟਰ, ਲੇਜ਼ਰ ਕਟਿੰਗ ਮਸ਼ੀਨ, ਆਧੁਨਿਕ ਲੇਥ ਮਸ਼ੀਨਾਂ, ਡਰੋਨ ਕਿੱਟਾਂ, ਐੱਫ.ਆਰ.ਟੀ. ਮਸ਼ੀਨ ਸਮੇਤ ਹੋਰ ਆਧੁਨਿਕ ਉਪਕਰਨ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬਾਂ ਰਾਹੀਂ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਪ੍ਰੈਕਟੀਕਲ ਤਜਰਬਾ ਤੇ ਹੁਨਰ ਹਾਸਲ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਉਨ੍ਹਾਂ ਨੂੰ ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਵਿਚ ਮਦਦ ਮਿਲੇਗੀ। ਸਮਾਗਮ ਦੌਰਾਨ ਕਾਲਜ ਤੋਂ ਡਿਪਲੋਮਾ ਇੰਜੀਨੀਅਰਿੰਗ ਦੀ ਪੜ੍ਹਾਈ ਪੂਰੀ ਕਰਕੇ ਵੱਖ-ਵੱਖ ਖੇਤਰਾਂ ਵਿਚ ਉੱਚ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਰਹੇ ਸਾਬਕਾ ਵਿਦਿਆਰਥੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਨ੍ਹਾਂ ਵਿਚ ਮਨਪ੍ਰੀਤ ਸਿੰਘ ਭੂਈ ਐੱਸ.ਡੀ.ਓ., ਕਰਮਜੀਤ ਸਿੰਘ ਅਸਿਸਟੈਂਟ ਪ੍ਰੋਫੈਸਰ, ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ, ਸੁਰਜਨ ਚੋਪੜਾ ਬੀ.ਐੱਸ.ਐੱਨ.ਐੱਲ., ਰਾਕੇਸ਼ ਕੁਮਾਰ ਨਾਹਰ ਨੈੱਟਵਰਕਿੰਗ ਇੰਜੀਨੀਅਰ, ਡੀ.ਸੀ. ਦਫ਼ਤਰ ਫਿਰੋਜ਼ਪੁਰ, ਸੁਖਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ, ਇੰਡੀਅਨ ਰੇਲਵੇਜ਼ ਨਾਲ ਸਬੰਧਤ ਅਧਿਕਾਰੀ ਸ਼ਾਮਲ ਸਨ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਵਿਭਾਗੀ ਇੰਚਾਰਜ, ਅਧਿਕਾਰੀ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਤੋਂ ਇਲਾਵਾ ਦਿਲਬਾਗ ਸਿੰਘ ਨੱਡਾ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਬਲਰਾਜ ਸਿੰਘ ਕਟੋਰਾ, ਮੇਜਰ ਸਿੰਘ ਟੁਰਨਾ, ਮਲਕੀਤ ਸਿੰਘ, ਦਿਲਬਾਗ ਸਿੰਘ ਸਰਪੰਚ, ਰਾਜ ਬਹਾਦਰ ਸਿੰਘ ਗਿੱਲ, ਹਿਮਾਂਸ਼ੂ ਠੱਕਰ ਸਮੇਤ ਸ਼ਹਿਰ ਦੇ ਵੱਖ-ਵੱਖ ਰਾਜਨੀਤਕ ਆਗੂ ਅਤੇ ਉਦਯੋਗਪਤੀ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਮਾਤਾ ਬਖਸ਼ੀਸ਼ ਕੌਰ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਅਧੀਨ ਯਾਤਰੀ ਟਿਕਟ ਸੁਵਿਧਾ ਕੇਂਦਰ ਲਈ ਅਰਜ਼ੀਆਂ ਦੀ ਮੰਗ ਯਾਤਰੀ ਸੁਵਿਧਾਵਾਂ ਨੂੰ ਉਤਸ਼ਾਹਿਤ ਕਰਨ ਦੀ ਦ...
Ad Position 24