04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨੌਜਵਾਨ ਲੀਡਰਸ਼ਿਪ ਹੀ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਅਸਲ ਤਾਕਤ : ਦਵਿੰਦਰ ਸਿੰਘ ਸੇਖੋਂ ਮਿਸਲ ਸਤਲੁਜ ਦੀ ਪੰਜਾਬ-ਪ੍ਰਸਤ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਨੌਜਵਾਨ ਹੋਏ ਸ਼ਾਮਿਲ

ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ): ਪੰਜਾਬ ਦੀ ਸਿਆਸਤ ਵਿਚ ਨਵੀਂ ਅਤੇ ਸਮਰੱਥ ਨੌਜਵਾਨ ਲੀਡਰਸ਼ਿਪ ਨੂੰ ਉਭਾਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮਿਸਲ ਸਤਲੁਜ ਦੇ ਆਗੂ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਨੌਜਵਾਨ ਲੀਡਰਸ਼ਿਪ ਹੀ ਪੰਜਾਬ ਦੇ ਭਵਿੱਖ ਦੀ ਅਸਲ ਉਮੀਦ ਹੈ। ਅੱਜ ਪੰਜਾਬ ਨੂੰ ਅਜਿਹੀ ਸਿਆਸੀ ਸੋਚ ਅਤੇ ਲੀਡਰਸ਼ਿਪ ਦੀ ਲੋੜ ਹੈ, ਜੋ ਨਿੱਜੀ ਅਤੇ ਪਰਿਵਾਰਿਕ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਹੱਕਾਂ, ਆਰਥਿਕਤਾ, ਪਾਣੀਆਂ, ਸੱਭਿਆਚਾਰ ਅਤੇ ਭਵਿੱਖ ਲਈ ਇਮਾਨਦਾਰੀ ਨਾਲ ਕੰਮ ਕਰੇ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ): ਪੰਜਾਬ ਦੀ ਸਿਆਸਤ ਵਿਚ ਨਵੀਂ ਅਤੇ ਸਮਰੱਥ ਨੌਜਵਾਨ ਲੀਡਰਸ਼ਿਪ ਨੂੰ ਉਭਾਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮਿਸਲ ਸਤਲੁਜ ਦੇ ਆਗੂ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਨੌਜਵਾਨ ਲੀਡਰਸ਼ਿਪ ਹੀ ਪੰਜਾਬ ਦੇ ਭਵਿੱਖ ਦੀ ਅਸਲ ਉਮੀਦ ਹੈ। ਅੱਜ ਪੰਜਾਬ ਨੂੰ ਅਜਿਹੀ ਸਿਆਸੀ ਸੋਚ ਅਤੇ ਲੀਡਰਸ਼ਿਪ ਦੀ ਲੋੜ ਹੈ, ਜੋ ਨਿੱਜੀ ਅਤੇ ਪਰਿਵਾਰਿਕ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਹੱਕਾਂ, ਆਰਥਿਕਤਾ, ਪਾਣੀਆਂ, ਸੱਭਿਆਚਾਰ ਅਤੇ ਭਵਿੱਖ ਲਈ ਇਮਾਨਦਾਰੀ ਨਾਲ ਕੰਮ ਕਰੇ। ਮਿਸਲ ਸਤਲੁਜ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਕਈ ਨੌਜਵਾਨਾਂ ਨੇ ਜਥੇਬੰਦੀ ਦੀਆਂ ਪੰਜਾਬ-ਪ੍ਰਸਤ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਮਿਸਲ ਸਤਲੁਜ ਦਾ ਦਾਮਨ ਫੜਿਆ। ਇਸ ਮੌਕੇ ਮਿਸਲ ਸਤਲੁਜ ਦੇ ਆਗੂਆਂ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੇ ਹੱਕਾਂ ਲਈ ਸੰਘਰਸ਼ ਵਿਚ ਸਰਗਰਮੀ ਨਾਲ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਮਿਸਲ ਸਤਲੁਜ ਦੇ ਜਨਰਲ ਸਕੱਤਰ ਮਾਨ ਸਿੰਘ ਕਿਲੀ ਨੇ ਕਿਹਾ ਕਿ ਮਿਸਲ ਸਤਲੁਜ ਪੰਜਾਬ ਦੇ ਹੱਕਾਂ, ਪੰਜਾਬੀਆਂ ਦੀ ਆਰਥਿਕਤਾ, ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੀ ਸੱਭਿਆਚਾਰਕ ਹੋਂਦ ਨੂੰ ਬਚਾਉਣ ਲਈ ਵਚਨਬੱਧ ਹੈ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਕੁਲਵਿੰਦਰ ਕੌਰ ਨੇ ਨੌਜਵਾਨਾਂ ਨੂੰ ਮਿਸਲ ਸਤਲੁਜ ਦੀਆਂ ਨੀਤੀਆਂ ਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਭਵਿੱਖ ਲਈ ਨੌਜਵਾਨ ਵਰਗ ਦਾ ਸਿਆਸਤ ਵਿਚ ਅੱਗੇ ਆਉਣਾ ਬਹੁਤ ਜ਼ਰੂਰੀ ਹੈ। ਮਿਸਲ ਸਤਲੁਜ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਐਡਵੋਕੇਟ ਮਨਪ੍ਰੀਤ ਕੌਰ, ਐਡਵੋਕੇਟ ਕੋਨਿਕਾ ਯਾਦਵ, ਨਿਰਮਲ ਸਿੰਘ, ਗੁਣਬੀਰ ਸਿੰਘ, ਮਹਿਕਪ੍ਰੀਤ ਸਿੰਘ, ਰੋਜ਼ੀ ਗਿੱਲ, ਰਣਜੀਤ ਸਿੰਘ ਬੈਰਕਾਂ, ਮਨਪ੍ਰੀਤ ਸਿੰਘ ਕਲਸੀ ਤੇ ਗੁਰਜੀਤ ਸਿੰਘ ਬਾਠ ਸ਼ਾਮਲ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਦਾ ਮੁੱਖ ਟੀਚਾ ਪੰਜਾਬ ਵਿਚ ਇਕ ਨਵੀਂ, ਇਮਾਨਦਾਰ, ਸਮਰੱਥ ਤੇ ਦੂਰਅੰਦੇਸ਼ ਨੌਜਵਾਨ ਲੀਡਰਸ਼ਿਪ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਹੁਣ ਰਵਾਇਤੀ ਸਿਆਸਤ ਤੇ ਸਿਰਫ਼ ਚੋਣਾਂ ਤੱਕ ਸੀਮਤ ਸੋਚ ਤੋਂ ਉੱਪਰ ਉੱਠਣਾ ਹੋਵੇਗਾ ਅਤੇ ਨੌਜਵਾਨਾਂ ਨੂੰ ਆਪਣੀ ਧਰਤੀ, ਪਾਣੀਆਂ, ਕੁਦਰਤੀ ਸਰੋਤਾਂ, ਆਰਥਿਕਤਾ, ਰੋਜ਼ਗਾਰ ਤੇ ਪੰਜਾਬ ਦੀ ਸੱਭਿਆਚਾਰਕ ਪਛਾਣ ਨਾਲ ਜੁੜੇ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ । ਇਸ ਮੌਕੇ ਐਡਵੋਕੇਟ ਮਨਪ੍ਰੀਤ ਕੌਰ, ਐਡਵੋਕੇਟ ਕੋਨਿਕਾ ਯਾਦਵ, ਗੁਰਪ੍ਰੇਮ ਸਿੰਘ ਪਤਲੀ, ਕਿਰਨਦੀਪ ਸਿੰਘ ਦੀਪ ਪੱਲਾ, ਸੁਖਬੀਰ ਸਿੰਘ, ਕਰਮਪਾਲ ਸਿੰਘ ਬੈਰਕਾਂ, ਸਿਮਰਤਪਾਲ ਸਿੰਘ, ਦਵਿੰਦਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲੇਲੀ ਵਾਲਾ ਵਿਖੇ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਵਲੋਂ ਲੋਕ ਮਿਲਣੀ ਲੋਕਾਂ ਨੂੰ ਸਰਕਾਰੀ ਸਕੀਮਾਂ ਤੇ ਵਿਕਾਸ... ਅਗਲੀ ਖ਼ਬਰ ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ
Ad Position 24