04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੀਆਂ ਚੋਣਾਂ 11 ਨੂੰ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਸੰਜੀਵ ਵੋਹਰਾ ਅਤੇ ਐਡਵੋਕੇਟ ਸੁਖਚੈਨ ਸੋਢੀ ਆਹਮੋ-ਸਾਹਮਣੇ ਮੁਕਾਬਲਾ ਫਸਵਾਂ ਹੋਣ ਦੇ ਆਸਾਰ

ਗੁਰੂਹਰਸਹਾਏ, 3 ਸਤੰਬਰ (ਕਪਿਲ ਕੰਧਾਰੀ)- ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੀਆਂ ਚੋਣਾਂ 11 ਸਤੰਬਰ ਨੂੰ ਕਰਵਾਈਆਂ ਜਾ ਰਹੀਆਂ ਹਨ। ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ 3 ਸਤੰਬਰ ਅੰਤਿਮ ਦਿਨ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਗੁਰੂਹਰਸਹਾਏ, 3 ਸਤੰਬਰ (ਕਪਿਲ ਕੰਧਾਰੀ)- ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੀਆਂ ਚੋਣਾਂ 11 ਸਤੰਬਰ ਨੂੰ ਕਰਵਾਈਆਂ ਜਾ ਰਹੀਆਂ ਹਨ। ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ 3 ਸਤੰਬਰ ਅੰਤਿਮ ਦਿਨ ਸੀ। ਇਸ ਦੌਰਾਨ ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਸੰਜੀਵ ਵੋਹਰਾ ਅਤੇ ਐਡਵੋਕੇਟ ਸੁਖਚੈਨ ਸੋਡੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਨਾਲ ਪ੍ਰਧਾਨਗੀ ਦੇ ਅਹੁਦੇ ਲਈ ਸਿੱਧਾ ਮੁਕਾਬਲਾ ਤੈਅ ਹੋ ਗਿਆ ਹੈ। ਦੋਵਾਂ ਉਮੀਦਵਾਰਾਂ ਵੱਲੋਂ ਆਪਣੀ-ਆਪਣੀ ਜਿੱਤ ਲਈ ਵਕੀਲ ਭਾਈਚਾਰੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਜਿਸ ਕਾਰਨ ਪ੍ਰਧਾਨਗੀ ਦਾ ਮੁਕਾਬਲਾ ਕਾਫ਼ੀ ਫਸਵਾਂ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਵਾਈਸ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਬਲਕਾਰ ਕੰਬੋਜ ਤੇ ਐਡਵੋਕੇਟ ਅਸ਼ੋਕ ਖਿੰਡਾ ਨੇ ਨਾਮਜ਼ਦਗੀ ਪੱਤਰ ਭਰੇ ਹਨ। ਇਸੇ ਤਰ੍ਹਾਂ ਸੈਕਟਰੀ ਦੇ ਅਹੁਦੇ ਲਈ ਐਡਵੋਕੇਟ ਹਰੀਸ਼ ਢੀਂਗੜਾ ਤੇ ਐਡਵੋਕੇਟ ਤੁਸ਼ਤ ਸਚਦੇਵਾ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਐਡਵੋਕੇਟ ਗੌਰਵ ਮੋਂਗਾ ਨੇ ਦੱਸਿਆ ਕਿ ਦੱਸਿਆ ਗਿਆ ਹੈ ਕਿ ਜੁਆਇੰਟ ਸੈਕਟਰੀ ਤੇ ਐਗਜ਼ੈਕਟਿਵ ਮੈਂਬਰ ਦੇ ਅਹੁਦਿਆਂ ਲਈ ਕਿਸੇ ਹੋਰ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਾ ਕੀਤੇ ਜਾਣ ਕਾਰਨ ਇਨ੍ਹਾਂ ਅਹੁਦਿਆਂ ਲਈ ਸਰਬਸੰਮਤੀ ਨਾਲ ਚੋਣ ਹੋ ਗਈ ਹੈ। ਸਰਬਸੰਮਤੀ ਨਾਲ ਐਡਵੋਕੇਟ ਜਸਵਿੰਦਰ ਸਿੰਘ ਵਿਲਾਸਰਾ ਅਤੇ ਐਡਵੋਕੇਟ ਐਸ਼ਪ੍ਰੀਤ ਕੌਰ ਔਰਤ ਰਿਜਰਵ ਨੂੰ ਜੁਆਇੰਟ ਸੈਕਟਰੀ ਚੁਣਿਆ ਗਿਆ ਹੈ ਜਦਕਿ ਸ਼ਰਨਜੀਤ ਕੌਰ, ਆਰਜੂ, ਰੁਪਿੰਦਰ ਕੌਰ ਨੂੰ ਐਗਜ਼ੈਕਟਿਵ ਮੈਂਬਰ ਚੁਣਿਆ ਗਿਆ ਹੈ। ਹੁਣ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿਚ ਪ੍ਰਧਾਨ, ਵਾਈਸ ਪ੍ਰਧਾਨ ਅਤੇ ਸੈਕਟਰੀ ਦੇ ਅਹੁਦਿਆਂ ਲਈ ਹੋਣ ਵਾਲੇ ਮੁਕਾਬਲੇ ਨੂੰ ਲੈ ਕੇ ਵਕੀਲ ਭਾਈਚਾਰੇ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਤਿੰਨਾਂ ਅਹੁਦਿਆਂ ਲਈ ਹੋਣ ਵਾਲਾ ਮੁਕਾਬਲਾ ਦਿਲਚਸਪ ਅਤੇ ਫਸਵਾਂ ਰਹਿਣ ਦੀ ਸੰਭਾਵਨਾ ਹੈ। 11 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੀ ਨਵੀਂ ਟੀਮ ਦੀ ਚੋਣ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਦੇ ਸਮੂਹ ਬੂਥਾਂ ’ਤੇ 6 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਵੋਟਰ ਸੇਵਾ ਕੈਂਪ: ਪੀ.ਸੀ.ਐੱਸ ਹਰਦੀਪ ਸਿੰਘ ਅਗਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24