ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਫ਼ਾਜ਼ਿਲਕਾ ਦੇ ਸਕੂਲਾਂ, ਰਾਸ਼ਨ ਡੀਪੂਆਂ ਤੇ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਨਿਰੀਖਣ
ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਫ਼ਾਜ਼ਿਲਕਾ ਵਿਖੇ ਨੈਸ਼ਨਲ ਫੂਡ ਸਕਿਓਰਿਟੀ ਐਕਟ 2013 ਤਹਿਤ ਚੱਲ ਰਹੀਆਂ ਸਕੀਮਾਂ ਦਾ ਅਚਨਚੇਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡੀਪੂਆਂ ਦਾ ਨਿਰੀਖਣ ਕੀਤਾ।
ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਫ਼ਾਜ਼ਿਲਕਾ ਵਿਖੇ ਨੈਸ਼ਨਲ ਫੂਡ ਸਕਿਓਰਿਟੀ ਐਕਟ 2013 ਤਹਿਤ ਚੱਲ ਰਹੀਆਂ ਸਕੀਮਾਂ ਦਾ ਅਚਨਚੇਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡੀਪੂਆਂ ਦਾ ਨਿਰੀਖਣ ਕੀਤਾ। ਸ਼੍ਰੀ ਧਾਲੀਵਾਲ ਨੇ ਵਾਰਡ ਨੰਬਰ 2 ਅਤੇ 15 ਦੇ ਸਰਕਾਰੀ ਸਕੂਲਾਂ ਵਿਖੇ ਮਿਡ ਡੇ ਮੀਲ ਦਾ ਖਾਣਾ ਖ਼ੁਦ ਖਾ ਕੇ ਮਿਆਰ ਚੈੱਕ ਕੀਤਾ। ਖਾਣੇ ਵਿਚ ਮਿਲੀਆਂ ਕੁੱਝ ਖ਼ਾਮੀਆਂ ’ਤੇ ਸਕੂਲ ਪ੍ਰਬੰਧਕਾਂ ਨੂੰ ਤਾੜਨਾ ਕਰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਬਾਅਦ ਆਂਗਣਵਾੜੀ ਸੈਂਟਰਾਂ ਅਤੇ ਜੱਟੀਆਂ ਮੁਹੱਲਾ ਤੇ ਸ਼ਿਵ ਪੁਰੀ ਰੋਡ ਸਥਿਤ ਰਾਸ਼ਨ ਡੀਪੂਆਂ ਦੀ ਚੈਕਿੰਗ ਦੌਰਾਨ ਉਨ੍ਹਾਂ ਡੀਪੂ ਹੋਲਡਰਾਂ ਨੂੰ ਲਾਭਪਾਤਰੀਆਂ ਨੂੰ ਪੂਰੀ ਅਤੇ ਸਮੇਂ ਸਿਰ ਕਣਕ ਵੰਡਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪ ਲਾਈਨ ਨੰਬਰ ਅਤੇ ਈ-ਮੇਲ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਕੀਮਾਂ ਸਬੰਧੀ ਕਿਸੇ ਵੀ ਸ਼ਿਕਾਇਤ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।