03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜੇ.ਕੇ.ਐੱਸ. ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਮੌਕੇ ਕੁਇਜ਼ ਮੁਕਾਬਲਾ ਕਰਵਾਇਆ

ਗੁਰੂਹਰਸਹਾਏ, 3 ਸਤੰਬਰ (ਕਪਿਲ ਕੰਧਾਰੀ)-ਜੇ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਗੁਰੂਹਰਸਹਾਏ, 3 ਸਤੰਬਰ (ਕਪਿਲ ਕੰਧਾਰੀ)-ਜੇ.ਕੇ.ਐੱਸ. ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਵਿਦਿਆਰਥੀਆਂ ਦੇ ਗਿਆਨ, ਉਤਸ਼ਾਹ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣ ਦੇ ਉਦੇਸ਼ ਨਾਲ ਜਨਮ ਅਸ਼ਟਮੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਤੀਜੀ ਤੋਂ ਪੰਜਵੀਂ ਅਤੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਦੀਆਂ ਟੀਮਾਂ ਨੂੰ ‘ਰਾਧੇ’, ‘ਕਾਨ੍ਹਾ’ ਤੇ ‘ਗੋਪਾਲ’ ਦੇ ਨਾਂਅ ਦਿੱਤੇ ਗਏ। ਤਿੰਨਾਂ ਟੀਮਾਂ ਨੇ ਆਪਣੀ ਪ੍ਰਤਿਭਾ, ਗਿਆਨ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਤੀਜੀ ਤੋਂ ਪੰਜਵੀਂ ਜਮਾਤ ਦੀ ਸ਼੍ਰੇਣੀ ਵਿਚ ਕਾਨ੍ਹਾ ਟੀਮ ਨੇ ਪਹਿਲਾ, ਗੋਪਾਲ ਟੀਮ ਨੇ ਦੂਜਾ ਤੇ ਰਾਧੇ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਛੇਵੀਂ ਤੋਂ ਅੱਠਵੀਂ ਜਮਾਤ ਦੀ ਸ਼੍ਰੇਣੀ ਵਿਚ ਗੋਪਾਲ ਟੀਮ ਨੇ ਪਹਿਲਾ, ਕਾਨ੍ਹਾ ਟੀਮ ਨੇ ਦੂਜਾ ਅਤੇ ਰਾਧੇ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਰਟੀਫਿਕੇਟ ਤੇ ਉਪਹਾਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੀਨੂੰ ਮੋਗਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਵਲੋਂ ਸਾਰੇ ਜੇਤੂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਮੁਕਾਬਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਯੋਗਦਾਨ ਪਾਉਣ ਵਾਲੀਆਂ 9ਵੀਂ ਜਮਾਤ ਦੀਆਂ ਵਿਦਿਆਰਥਣਾਂ ਮਾਨਯਤਾ ਤੇ ਟੀਆ ਵਲੋਂ ਕੀਤੇ ਸਟੇਜ ਸੰਚਾਲਨ ਅਤੇ ਅਧਿਆਪਕਾਂ ਗਗਨਦੀਪ ਕੌਰ ਤੇ ਕੁਲਵਿੰਦਰ ਕੌਰ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਘਰ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਘਰ ਦੀ ਭੰਨਤੋੜ ਕਰਨ ਦੇ ਦੋਸ਼ਾਂ ਹੇਠ ਅਣਪਛਾਤਿਆਂ ਸਮੇਤ 24 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਰੀਵਾਲਾ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ
Ad Position 24