03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜਥੇਦਾਰ ਸਤਪਾਲ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਤਲਵੰਡੀ ਭਾਈ, 3 ਸਤੰਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ 7 ਜ਼ਿਲ੍ਹਿਆਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ। ਜਿਸ ਤਹਿਤ ਜਥੇਦਾਰ ਸਤਪਾਲ ਸਿੰਘ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਤਲਵੰਡੀ ਭਾਈ, 3 ਸਤੰਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ 7 ਜ਼ਿਲ੍ਹਿਆਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ। ਜਿਸ ਤਹਿਤ ਜਥੇਦਾਰ ਸਤਪਾਲ ਸਿੰਘ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਜਥੇਦਾਰ ਸਤਪਾਲ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇਕ ਕਰਨਗੇ। ਇਸ ਮੌਕੇ ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ ਤਲਵੰਡੀ ਭਾਈ, ਗੁਰਮੀਤ ਸਿੰਘ ਅਰੋੜਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਗੁਰਜੰਟ ਸਿੰਘ ਤਲਵੰਡੀ ਭਾਈ, ਗੁਰਦਰਸ਼ਨ ਸਿੰਘ ਹੈਪੀ ਮੈਂਬਰ ਐਗਜੈਕਟਿਵ ਕਮੇਟੀ, ਯੂਥ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਸੋਨੂੰ, ਸੰਜੀਵ ਕੁਮਾਰ ਢੀਂਗੜਾ ਸਾਬਕਾ ਕੌਂਸਲਰ, ਭੁਪਿੰਦਰ ਸਿੰਘ ਭਾਨਾ ਸ਼ਹਿਰੀ ਪ੍ਰਧਾਨ ਬੀ.ਸੀ ਵਿੰਗ, ਬਲਦੇਵ ਸਿੰਘ ਬਰਾੜ ਜ਼ਿਲ੍ਹਾ ਮੀਤ ਪ੍ਰਧਾਨ, ਬਲਵੰਤ ਸਿੰਘ ਕਲਸੀ, ਭੁਪਿੰਦਰ ਸਿੰਘ ਬੱਬਰ ਗੋਲਡ ਸਮਿੱਥ, ਅਮਰਿੰਦਰ ਸਿੰਘ ਕੈਪਟਨ, ਨਵਦੀਪ ਸਿੰਘ ਨੋਨਾ ਠੇਕੇਦਾਰ, ਜੋਗਿੰਦਰ ਸਿੰਘ ਕਮਰਾ , ਕੁਲਦੀਪ ਸਿੰਘ ਕਮਰਾ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਚ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੁਕਾਨ ਦੀ ਛੱਤ ਪਾੜ ਕੇ ਚੋਰ ਕੈਸ਼, ਚਾਂਦੀ ਦੀ ਮੂਰਤੀ, ਸਿੱਕੇ ਤੇ ਹੋਰ ਕੀਮਤੀ ਸਾਮਾਨ ਲੈ ਕੇ ਫ਼ਰਾਰ ਅਗਲੀ ਖ਼ਬਰ ਅਜੀਤ, ਜਲੰਧਰ ਯਾਦਵਿੰਦਰ ਸਿੰਘ ਵਿਰਕ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ
Ad Position 24