03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੁਲਿਸ ਵਲੋਂ ਰਾਹਗੀਰਾਂ ਤੋਂ ਮੋਬਾਈਲ ਖੋਹਣ ਵਾਲੇ ਗਰੋਹ ਦਾ ਪਰਦਾਫਾਸ਼ - 3 ਕਾਬੂ 9 ਮੋਬਾਈਲ ਫੋਨ, ਦੋ ਮੋਟਰਸਾਈਕਲ ਬਿਨਾਂ ਨੰਬਰੀ ਹੀ ਅਤੇ ਇਕ ਐਕਟੀਵਾ ਬਰਾਮਦ

ਫ਼ਿਰੋਜ਼ਪੁਰ, 3 ਸਤੰਬਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਪੁਲਿਸ ਵਲੋਂ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਟੀ ਥਾਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ। ਜਦੋਂ ਪੁਲਿਸ ਨੇ ਰਾਹਗੀਰਾਂ ਤੋਂ ਮੋਬਾਈਲ ਫੋਨ ਖੋਹਣ ਦੇ ਕਥਿਤ ਮਾਮਲਿਆਂ ਵਿਚ 3 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 9 ਮੋਬਾਈਲ ਫੋਨ, 2 ਮੋਟਰਸਾਈਕਲ ਅਤੇ ਇਕ ਐਕਟੀਵਾ ਬਰਾਮਦ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਿਰੋਜ਼ਪੁਰ, 3 ਸਤੰਬਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਪੁਲਿਸ ਵਲੋਂ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਟੀ ਥਾਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ। ਜਦੋਂ ਪੁਲਿਸ ਨੇ ਰਾਹਗੀਰਾਂ ਤੋਂ ਮੋਬਾਈਲ ਫੋਨ ਖੋਹਣ ਦੇ ਕਥਿਤ ਮਾਮਲਿਆਂ ਵਿਚ 3 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 9 ਮੋਬਾਈਲ ਫੋਨ, 2 ਮੋਟਰਸਾਈਕਲ ਅਤੇ ਇਕ ਐਕਟੀਵਾ ਬਰਾਮਦ ਕੀਤੀ। ਇਸ ਸਬੰਧੀ ਸਿਟੀ ਥਾਣਾ ਦੇ ਐਸ.ਐਚ.ਓ. ਸੁਖਚੈਨ ਮਹਿਤਾ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੁਖਬਰ ਖ਼ਾਸ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਤਿੰਨ ਨੌਜਵਾਨ, ਜੋ ਕਥਿਤ ਤੌਰ ’ਤੇ ਰਾਹਗੀਰਾਂ ਤੋਂ ਮੋਬਾਈਲ ਫੋਨ ਖੋਹਣ ਦੇ ਆਦੀ ਹਨ, ਹੁਣ ਵੀ ਖੋਹ ਕੀਤੇ ਹੋਏ ਮੋਬਾਈਲ ਫੋਨ ਵੇਚਣ ਲਈ ਗਾਹਕ ਦੀ ਉਡੀਕ ਵਿਚ ਸ਼ਹਿਰ ਵਾਲੇ ਰੇਲਵੇ ਸਟੇਸ਼ਨ ਤੋਂ ਅੱਗੇ ਪੁਰਾਣੇ ਐੱਫ.ਸੀ.ਆਈ. ਗੋਦਾਮ ਦੇ ਨੇੜੇ ਮੋਟਰਸਾਈਕਲਾਂ ਸਮੇਤ ਖੜ੍ਹੇ ਹਨ। ਐਸ.ਐਚ.ਓ. ਅਨੁਸਾਰ ਮੁਖਬਰ ਦੀ ਸੂਚਨਾ ਭਰੋਸੇਯੋਗ ਹੋਣ ’ਤੇ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪੇਮਾਰੀ ਕੀਤੀ ਤੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਦੀਪਕ ਉਰਫ਼ ਦੀਪੂ ਪੁੱਤਰ ਮਹਿੰਦਰ ਸਿੰਘ , ਪਰਮਜੀਤ ਉਰਫ਼ ਗੋਵਿੰਦਾ ਪੁੱਤਰ ਪਿਆਰਾ ਲਾਲ ਤੇ ਸੁਮਿਤ ਉਰਫ਼ ਰੋਹਿਤ ਪੁੱਤਰ ਜੋਗਿੰਦਰ ਵਾਸੀ ਹੀਰਾ ਨਗਰ, ਫਿਰੋਜ਼ਪੁਰ ਸ਼ਹਿਰ ਵਜੋਂ ਦੱਸੀ ਗਈ ਹੈ। ਪੁਲਿਸ ਨੇ ਕਾਬੂ ਕੀਤੇ ਨੌਜਵਾਨਾਂ ਦੇ ਕਬਜ਼ੇ ਵਿਚੋਂ 9 ਮੋਬਾਈਲ ਫੋਨ, 2 ਮੋਟਰਸਾਈਕਲ ਬਿਨਾਂ ਨੰਬਰੀ ਤੇ ਇਕ ਐਕਟੀਵਾ ਬਿਨਾਂ ਨੰਬਰੀ ਬਰਾਮਦ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਸਿਟੀ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਹੋਰ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਤੇ ਬਰਾਮਦ ਕੀਤੇ ਮੋਬਾਈਲ ਫੋਨ ਕਿਹੜੇ ਮਾਮਲਿਆਂ ਨਾਲ ਸਬੰਧਤ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਹਲਕੇ ਦੇ ਲੋਕਾਂ ਤੋਂ ਮਿਲ ਰਹੇ ਅਥਾਹ ਪਿਆਰ ਦਾ ਮੈਂ ਹਮੇਸ਼ਾ ਕਰਜ਼ਦਾਰ ਰਹਾਂਗਾ- ਗੁਰਪ੍ਰੀਤ ਸਿੰਘ ਸੇਖੋਂ ਅਗਲੀ ਖ਼ਬਰ ਦੁਕਾਨ ਦੀ ਛੱਤ ਪਾੜ ਕੇ ਚੋਰ ਕੈਸ਼, ਚਾਂਦੀ ਦੀ ਮੂਰਤੀ, ਸਿੱਕੇ ਤੇ ਹੋਰ ਕੀਮਤੀ ਸਾਮਾਨ ਲੈ ਕੇ ਫ਼ਰਾਰ
Ad Position 24