ਪੰਜਾਬ ਸਕੂਲ ਗੇਮਜ਼ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 11 ਤਗਮੇ
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਪੋਰਟਸ ਸਟੇਡੀਅਮ ਵਿਖੇ ਕਰਵਾਈ ਜ਼ੋਨਲ ਐਥਲੈਟਿਕਸ ਮੀਟ ’ਚ ਜੀ. ਏ.
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਪੋਰਟਸ ਸਟੇਡੀਅਮ ਵਿਖੇ ਕਰਵਾਈ ਜ਼ੋਨਲ ਐਥਲੈਟਿਕਸ ਮੀਟ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਖਿਡਾਰੀਆਂ ਨੇ 5 ਸੋਨੇ, 2 ਚਾਂਦੀ ਅਤੇ 4 ਕਾਂਸੀ ਸਮੇਤ ਕੁੱਲ 11 ਤਗਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਜੰਨਤ ਕੰਬੋਜ ਨੇ ਸ਼ਾਟਪੁੱਟ ਤੇ ਡਿਸਕਸ ਥਰੋਅ ’ਚ ਦੋ ਸੋਨ ਤਗਮੇ, ਵਰਸ਼ਾ ਨੇ ਜੈਵਲਿਨ ਥਰੋਅ ’ਚ ਸੋਨ ਅਤੇ ਲੌਂਗ ਜੰਪ ’ਚ ਚਾਂਦੀ ਦਾ ਤਗਮਾ, ਸ਼ੇਰਾਜਦੀਪ ਸਿੰਘ ਨੇ ਹੈਮਰ ਥਰੋਅ ’ਚ ਸੋਨ ਅਤੇ ਛੇਵੀਂ ਜਮਾਤ ਦੀ ਜੰਨਤ ਨੇ ਡਿਸਕਸ ਥਰੋਅ ’ਚ ਸੋਨ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਗੁਰਦੀਪ ਸਿੰਘ ਨੇ ਚਾਂਦੀ ਤੇ ਕਾਂਸੀ ਦਾ ਤਗਮਾ, ਜਦਕਿ ਮੋਹਿਤ, ਯੋਗੇਸ਼ ਤੇ ਸੁਖਮਨ ਨੇ ਕਾਂਸੀ ਦੇ ਤਗਮੇ ਜਿੱਤੇ। ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਅਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਸਮੂਹ ਜੇਤੂ ਵਿਦਿਆਰਥੀਆਂ, ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ।