05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ. ਦਾ ਕਾਂਗਰਸ ਵਲੋਂ ਵਿਰੋਧ, ਖੜਗੇ ਦੇ ਕਥਿਤ ਅਪਮਾਨ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਚ ਕਾਂਗਰਸੀ ਆਗੂਆਂ ਵਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਕਾਂਗਰਸ ਪ੍ਰਧਾਨ ਮੱਲਿਕਾਅਰਜੁਨ ਖੜਗੇ ਦੇ ਕਥਿਤ ਅਪਮਾਨ ਅਤੇ ਇਸ ਮਾਮਲੇ ਨੂੰ ਲੈ ਕੇ ਆਵਾਜ਼ ਉਠਾਉਣ ਵਾਲੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਐਫ.

Ad Position 21
repet_subhas-goyals [Copy P29]
ਫ਼ਾਜ਼ਿਲਕਾ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ. ਦੇ ਵਿਰੋਧ ਅਤੇ ਮੱਲਿਕਾਅਰਜੁਨ ਖੜਗੇ ਦੇ ਕਥਿਤ ਅਪਮਾਨ ਮਾਮਲੇ ਵਿਚ ਕਾਰਵਾਈ ਦੀ ਮੰਗ ਕਰਦੇ ਕਾਂਗਰਸੀ ਆਗੂ। ਅਜੀਤ ਤਸਵੀਰ 05-09-2026
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਚ ਕਾਂਗਰਸੀ ਆਗੂਆਂ ਵਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਕਾਂਗਰਸ ਪ੍ਰਧਾਨ ਮੱਲਿਕਾਅਰਜੁਨ ਖੜਗੇ ਦੇ ਕਥਿਤ ਅਪਮਾਨ ਅਤੇ ਇਸ ਮਾਮਲੇ ਨੂੰ ਲੈ ਕੇ ਆਵਾਜ਼ ਉਠਾਉਣ ਵਾਲੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ ਦਰਜ ਕੀਤੇ ਜਾਣ ਦਾ ਵਿਰੋਧ ਕੀਤਾ ਗਿਆ। ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਬੱਲੂਆਣਾ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਦੋਸ਼ ਲਗਾਇਆ ਕਿ ਕਾਂਗਰਸ ਪ੍ਰਧਾਨ ਮੱਲਿਕਾਅਰਜੁਨ ਖੜਗੇ ਦੇ ਦਲਿਤ ਹੋਣ ਕਾਰਨ ਕਥਿਤ ਤੌਰ ’ਤੇ ‘ਸ਼ੁਧੀਕਰਨ’ ਦੇ ਨਾਮ ’ਤੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ, ਜੋ ਕਿ ਸਮਾਜਿਕ ਸਮਾਨਤਾ ਅਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਖੜਗੇ ਦੇ ਕਥਿਤ ਅਪਮਾਨ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ ਦਰਜ ਕਰਨਾ ਠੀਕ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪਹਿਲਾਂ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸੰਵਿਧਾਨ, ਲੋਕਤੰਤਰ ਅਤੇ ਸਮਾਜਿਕ ਬਰਾਬਰੀ ਦੀ ਰੱਖਿਆ ਲਈ ਸੰਘਰਸ਼ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਜਾਤੀ ਦੇ ਆਧਾਰ ’ਤੇ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਿੱਧੂ ਨੇ ਦੋਸ਼ ਲਗਾਇਆ ਕਿ ਅਸਲ ਮੁੱਦੇ ਤੋਂ ਧਿਆਨ ਹਟਾਉਣ ਲਈ ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਵਾਪਸ ਲਈ ਜਾਵੇ ਅਤੇ ਖੜਗੇ ਦੇ ਕਥਿਤ ਅਪਮਾਨ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸੰਵਿਧਾਨ ਵੱਲੋਂ ਸਮਾਨ ਅਧਿਕਾਰ ਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਹੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਮਾਜਿਕ ਨਿਆਂ ਤੇ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਲਈ ਅੱਗੇ ਵੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਸਾਬਕਾ ਮੰਤਰੀ ਹੰਸ ਰਾਜ ਜੋਸਨ, ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ, ਓ.ਬੀ.ਸੀ. ਸੈੱਲ ਦੇ ਸਾਬਕਾ ਚੇਅਰਮੈਨ ਰਾਜ ਬਖ਼ਸ਼ ਕੰਬੋਜ, ਮੈਡਮ ਰਾਜਿੰਦਰ ਕੌਰ ਬੱਲੂਆਣਾ, ਬਲਾਕ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ, ਸੁਮਿਤ ਛਾਬੜਾ, ਅਸ਼ੋਕ ਕੰਬੋਜ, ਜਸਬੀਰ ਸਿੰਘ ਸੈਣੀ, ਕੌਸ਼ਲ ਬੂਕ ਸਮੇਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਸੈਂਕੜੇ ਮੁਲਾਜ਼ਮ ਅਤੇ ਪੈਨਸ਼ਨਰ 12 ਸਤੰਬਰ ਨੂੰ ਸਪੀਕਰ ਸੰਧਵਾਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ-ਜੁਆਇੰ... ਅਗਲੀ ਖ਼ਬਰ ਵਿਧਾਇਕ ਸਵਨਾ ਨੇ ਆਰੀਆ ਨਗਰ ’ਚ ਸ਼ੁਰੂ ਕਰਵਾਇਆ ਸਫ਼ਾਈ ਅਭਿਆਨ
Ad Position 24