04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਧਾਇਕ ਸਵਨਾ ਨੇ ਪਿੰਡ ਆਹਲ ਬੋਦਲਾ ਅਤੇ ਨਵੇਂ ਆਹਲ ਬੋਦਲਾ ’ਚ ਕੀਤੀ ਲੋਕ ਮਿਲਣੀ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਪਿੰਡ ਆਹਲ ਬੋਦਲਾ ਤੇ ਨਵੇਂ ਆਹਲ ਬੋਦਲਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਪਿੰਡ ਆਹਲ ਬੋਦਲਾ ਤੇ ਨਵੇਂ ਆਹਲ ਬੋਦਲਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੇ ਭਲੇ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਭੇਜੀਆਂ ਗਈਆਂ ਇਹ ਉੱਚ ਗੁਣਵੱਤਾ ਵਾਲੀਆਂ ਰਾਸ਼ਨ ਕਿੱਟਾਂ ਬਿਨਾਂ ਕਿਸੇ ਪੱਖਪਾਤ ਦੇ ਸਿੱਧੇ ਹੱਕਦਾਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਲਾਭਪਾਤਰੀਆਂ ਨੇ ਇਸ ਸੁਚੱਜੇ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਇਸ ਮੌਕੇ ਸਰਪੰਚ ਕਸ਼ਮੀਰ ਸਿੰਘ, ਸਰਪੰਚ ਰੇਸ਼ਮਾ ਰਾਣੀ, ਬਲਾਕ ਪ੍ਰਧਾਨ ਅਮਰੀਕ ਸਿੰਘ, ਮਹਿੰਦਰ ਸਿੰਘ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਯੋਗ ਭਵਨ ਵਿਚ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ ਜਨਮ ਅਸ਼ਟਮੀ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ’ਚ ਪੰਜਾਬ ਸਰਕਾਰ ਦੀ ਕੀਤੀ ਗਈ ਨਿੰਦਾ
Ad Position 24