06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦੇਹ ਵਪਾਰ ਦੇ ਅੱਡੇ ’ਤੇ ਪੁਲਿਸ ਨੇ ਕੀਤੀ ਛਾਪੇਮਾਰੀ, 2 ਔਰਤਾਂ ਸਮੇਤ 3 ਵਿਅਕਤੀ ਗ੍ਰਿਫ਼ਤਾਰ

ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਕੈਂਟ ਰੋਡ ’ਤੇ ਸਥਿਤ ਇਕ ਘਰ ਵਿਚ ਦੇਹ ਵਪਾਰ ਦਾ ਧੰਦਾ ਚੱਲਣ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਪੁਲਿਸ ਟੀਮ ਨੇ ਮੌਕੇ ਤੋਂ 2 ਔਰਤਾਂ ਸਮੇਤ 3 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਕੋਲੋਂ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਫ਼ਾਜ਼ਿਲਕਾ ਦੇ ਕੈਂਟ ਰੋਡ ’ਤੇ ਸਥਿਤ ਘਰ ’ਚ ਛਾਪੇਮਾਰੀ ਤੋਂ ਬਾਅਦ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲੈਂਦੀ ਹੋਈ ਪੁਲਿਸ ਟੀਮ। ਅਜੀਤ ਤਸਵੀਰ 06-09-2026
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਕੈਂਟ ਰੋਡ ’ਤੇ ਸਥਿਤ ਇਕ ਘਰ ਵਿਚ ਦੇਹ ਵਪਾਰ ਦਾ ਧੰਦਾ ਚੱਲਣ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਪੁਲਿਸ ਟੀਮ ਨੇ ਮੌਕੇ ਤੋਂ 2 ਔਰਤਾਂ ਸਮੇਤ 3 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਕੋਲੋਂ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਹੱਲਾ ਨਿਵਾਸੀਆਂ ਦਾ ਦੋਸ਼ ਹੈ ਕਿ ਇਸ ਘਰ ਵਿਚ ਕਾਫ਼ੀ ਸਮੇਂ ਤੋਂ ਗ਼ਲਤ ਗਤੀਵਿਧੀਆਂ ਚੱਲ ਰਹੀਆਂ ਸਨ। ਲੋਕਾਂ ਅਨੁਸਾਰ ਘਰ ਦੇ ਅੱਗੇ ਤੇ ਪਿੱਛੇ ਦੋ ਰਸਤੇ ਹਨ ਜਿਸ ਦਾ ਫ਼ਾਇਦਾ ਚੁੱਕ ਕੇ ਪੁਲਿਸ ਦੀ ਛਾਪੇਮਾਰੀ ਦੀ ਭਿਣਕ ਲੱਗਦਿਆਂ ਹੀ ਇੱਥੇ ਆਉਣ ਵਾਲੇ ਸ਼ੱਕੀ ਵਿਅਕਤੀ ਪਿਛਲੇ ਰਸਤੇ ਤੋਂ ਫ਼ਰਾਰ ਹੋ ਜਾਂਦੇ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ਼ਿਕਾਇਤ ਕਰਨ ’ਤੇ ਪੁਲਿਸ ਨੇ ਇੱਥੋਂ ਇਕ ਔਰਤ ਨੂੰ ਫੜਿਆ ਸੀ ਪਰ ਕਾਰਵਾਈ ਦੇ ਬਾਵਜੂਦ ਇਹ ਧੰਦਾ ਦੁਬਾਰਾ ਸ਼ੁਰੂ ਹੋ ਗਿਆ। ਲੋਕਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਸਮਾਜਿਕ ਬੁਰਾਈ ਨੂੰ ਪੱਕੇ ਤੌਰ ’ਤੇ ਬੰਦ ਕਰਵਾਇਆ ਜਾਵੇ ਉੱਥੇ ਹੀ ਦੂਜੇ ਪਾਸੇ ਥਾਣਾ ਸਿਟੀ ਇੰਚਾਰਜ ਪ੍ਰਮਿਲਾ ਨੇ ਦੱਸਿਆ ਕਿ ਕੈਂਟ ਰੋਡ ’ਤੇ ਸਥਿਤ ਘਰ ’ਚ ਦੇਹ ਵਪਾਰ ਚੱਲਣ ਦੀ ਸ਼ਿਕਾਇਤ ਮਿਲਣ ’ਤੇ ਪੁਲਿਸ ਟੀਮ ਨੇ ਛਾਪੇਮਾਰੀ ਕਰਕੇ ਕੁੱਝ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਪੂਰੇ ਮਾਮਲੇ ਦੀ ਜਾਂਚ ਤੇ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਸਥਿਤੀ ਸਪਸ਼ਟ ਕੀਤੀ ਜਾ ਸਕੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜ ਜਯੋਤਿਰਲਿੰਗਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਵਲੋਂ ਅਧਿਆਪਕਾਂ ਲਈ ਵਿਸ਼ੇਸ਼ ਪਾਰਟੀ
Ad Position 24