06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ

ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਰੇਤ ਦੇ ਖੱਡੇ ਪਿੰਡ ਫੱਤੂ ਵਾਲਾ ਕੋਲ ਪੁੱਜੀ ਤਾਂ ਇਕ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਰੇਤ ਦੇ ਖੱਡੇ ਪਿੰਡ ਫੱਤੂ ਵਾਲਾ ਕੋਲ ਪੁੱਜੀ ਤਾਂ ਇਕ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ। ਪੁਲਿਸ ਨੇ ਸੁਖਵਿੰਦਰ ਸਿੰਘ ਉਰਫ਼ ਬੱਬੂ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਫੱਤੂ ਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ, ਸਿਲਵਰ ਪੇਪਰ ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸ਼ਮਸ਼ਾਨ ਘਾਟ ਦੇ ਰਸਤੇ ਵਿਚੋਂ 3 ਮੈਗਜ਼ੀਨ ਅਤੇ 2 ਜਿੰਦਾ ਰੌਂਦ ਬਰਾਮਦ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਸ਼ਮਸ਼ਾਨ ਘਾਟ ਦੇ ਰਸਤੇ ਵਿਚੋਂ 3 ਮੈਗਜ਼ੀਨ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ ਹਨ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਚੱਕ ਖੀਵਾ ਕੋਲ ਪੁੱਜੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਚੱਕ ਖੀਵਾ ਦੇ ਸ਼ਮਸ਼ਾਨ ਘਾਟ ਨੂੰ ਜਾਂਦੀ ਕੱਚੀ ਸੜਕ ਦੇ ਕਿਨਾਰੇ ਇਕ ਲਿਫ਼ਾਫ਼ੇ ਵਿਚ ਮੈਗਜ਼ੀਨ ਤੇ ਜਿੰਦਾ ਰੌਂਦ ਪਏ ਹਨ। ਪੁਲਿਸ ਨੇ ਮੌਕੇ ’ਤੇ ਜਾ ਕੇ 3 ਮੈਗਜ਼ੀਨ ਤੇ 2 ਜਿੰਦਾ ਰੋਂਦ ਬਰਾਮਦ ਕੀਤੇ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹੈਰੋਇਨ ਸਮੇਤ 2 ਵਿਅਕਤੀ ਕਾਬੂ ਫ਼ਾਜ਼ਿਲਕਾ - ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮਾਈਨਰ ਸੁਹੇਲੇ ਵਾਲਾ ਕੋਲ ਪੁੱਜੀ ਤਾਂ ਨਹਿਰ ਦੀ ਪਟੜੀ ’ਤੇ 2 ਵਿਅਕਤੀ ਆਉਂਦੇ ਦਿਖਾਈ ਦਿੱਤੇ। ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਹੱਥ ਵਿਚ ਫੜੇ ਲਿਫ਼ਾਫ਼ੇ ਨੂੰ ਸੁੱਟ ਕੇ ਭੱਜਣ ਲੱਗੇ। ਪੁਲਿਸ ਨੇ ਹਰਮੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਢਾਣੀ ਪ੍ਰੇਮ ਸਿੰਘ ਤੇ ਆਕਾਸ਼ਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚੱਕ ਢਾਬ ਖ਼ੁਸ਼ਹਾਲ ਜੋਈਆ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਗਰਾਮ ਹੈਰੋਇਨ ਬਰਾਮਦ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੁੱਟਾਂ ਖੋਹਾਂ ਅਤੇ ਨਸ਼ਾ ਤਸਕਰੀ ਕਰਨ ਵਾਲੇ 29 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਲੁੱਟਾਂ ਖੋਹਾਂ ਤੇ ਨਸ਼ਾ ਤਸਕਰੀ ਕਰਨ ਵਾਲੇ 29 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਪਰਗਟ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਕਾਠਗੜ੍ਹ ਕੋਲ ਪੁੱਜੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬੂਟਾ ਸਿੰਘ ਪੁੱਤਰ ਗੁਰਦੀਪ ਸਿੰਘ, ਗਗਨਦੀਪ ਸਿੰਘ ਪੁੱਤਰ ਚਿਮਨ ਸਿੰਘ, ਸੀਮਾ ਰਾਣੀ ਪਤਨੀ ਅਜੈ ਸਿੰਘ, ਬੱਬੀ ਸਿੰਘ ਪੁੱਤਰ ਮੰਗਤ ਸਿੰਘ, ਕਸ਼ਮੀਰ ਸਿੰਘ ਪੁੱਤਰ ਭਗਵਾਨ ਸਿੰਘ, ਸਤਵਿੰਦਰ ਸਿੰਘ ਉਰਫ਼ ਸੱਤੀ ਪੁੱਤਰ ਗੁਰਦੀਪ ਸਿੰਘ, ਰੇਖਾ ਰਾਣੀ ਪੁੱਤਰੀ ਮਹਿੰਦਰ ਸਿੰਘ, ਕਰਨ ਸਿੰਘ ਪੁੱਤਰ ਕਸ਼ਮੀਰ ਸਿੰਘ, ਕੁਲਦੀਪ ਸਿੰਘ ਪੁੱਤਰ ਸੂਬਾ ਸਿੰਘ, ਨਿਸ਼ਾ ਰਾਣੀ ਉਰਫ਼ ਮੁੰਨੀ ਪਤਨੀ ਕਰਨੈਲ ਸਿੰਘ, ਹਰਜੀਤ ਸਿੰਘ ਪੁੱਤਰ ਹਰਬੰਸ ਸਿੰਘ, ਬਲਵਿੰਦਰ ਸਿੰਘ ਪੁੱਤਰ ਰੁਲੀਆ ਸਿੰਘ, ਆਕਾਸ਼ਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਉਰਫ਼ ਕਿੱਕਰ, ਗਗਨਦੀਪ ਉਰਫ਼ ਗੰਗੂ ਪੁੱਤਰ ਪ੍ਰੀਤਮ ਸਿੰਘ, ਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ, ਸਾਜਨ ਪੁੱਤਰ ਸਤਨਾਮ ਸਿੰਘ, ਸੁਨੀਲ ਕੁਮਾਰ ਪੁੱਤਰ ਜਸਵੰਤ ਸਿੰਘ, ਕਰਨ ਪੁੱਤਰ ਮਲਕੀਤ ਸਿੰਘ ਉਰਫ਼ ਕਾਲੀ, ਪਰਮੇਸ਼ਵਰੋ ਬਾਈ ਪਤਨੀ ਫੁੰਮਣ ਸਿੰਘ, ਪੂਜਾ ਰਾਣੀ ਪੁੱਤਰੀ ਮਲਕੀਤ ਸਿੰਘ, ਅਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ, ਸ਼ਾਹੂ ਪੁੱਤਰ ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਸੁਰਜੀਤ ਸਿੰਘ ਉਰਫ਼ ਗੋਮਾ, ਆਰਜ਼ੂ ਪਤਨੀ ਜਗਸੀਰ ਸਿੰਘ, ਨਿਰਮਲਾ ਰਾਣੀ ਉਰਫ਼ ਨਿੰਮੋ ਬਾਈ ਪਤਨੀ ਚੰਨ ਸਿੰਘ, ਓਮ ਪ੍ਰਕਾਸ਼ ਪੁੱਤਰ ਕਰਤਾਰ ਸਿੰਘ, ਪਵਨ ਸਿੰਘ ਪੁੱਤਰ ਸ਼ੇਰ ਸਿੰਘ, ਚੰਨ ਸਿੰਘ ਪੁੱਤਰ ਬਾਰਾ ਸਿੰਘ ਤੇ ਪ੍ਰਤਾਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਲੁੱਟਾਂ ਖੋਹਾਂ, ਨਸ਼ਾ ਤਸਕਰੀ ਤੇ ਮਾਰ ਕੁੱਟ ਕਰਦੇ ਹਨ ਤੇ ਇਨ੍ਹਾਂ ’ਤੇ ਪਹਿਲਾਂ ਵੀ ਕਾਫ਼ੀ ਪਰਚੇ ਦਰਜ ਹਨ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤ ੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੋਹਕਮ ਅਰਾਈਆਂ ਰੋਡ ਜਲਾਲਾਬਾਦ ਤੋਂ ਲੱਲਾ ਬਸਤੀ ਨੂੰ ਜਾਂਦੀ ਸੜਕ ਵੱਲ ਮੁੜੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗਿਆ। ਪੁਲਿਸ ਨੇ ਮੌਕੇ ’ਤੇ ਹਰਜਿੰਦਰ ਸਿੰਘ ਉਰਫ਼ ਲਾਡੀ ਪੁੱਤਰ ਹੰਸਾ ਸਿੰਘ ਵਾਸੀ ਹਸਤੇ ਕੇ ਫ਼ਿਰੋਜ਼ਪੁਰ ਹਾਲ ਆਬਾਦ ਜੀਤ ਨਗਰ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਉਸ ਕੋਲੋਂ 20 ਗਰਾਮ ਹੈਰੋਇਨ ਬਰਾਮਦ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਸ਼ਮੀਨਾ ਕੰਬੋਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲੱਲਾ ਬਸਤੀ ਦੀ ਬੈਕ ਸਾਈਡ ਖ਼ਾਲੀ ਪਏ ਫੜਾਂ ਕੋਲ ਪੁੱਜੀ ਤਾਂ ਇਕ ਵਿਅਕਤੀ ਉੱਥੇ ਬੈਠਾ ਦਿਖਾਈ ਦਿੱਤਾ ਅਤੇ ਕੋਲ ਜਾ ਕੇ ਦੇਖਿਆ ਤਾਂ ਉਹ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਕਮਲ ਕੁਮਾਰ ਉਰਫ਼ ਸੋਨੂੰ ਪੁੱਤਰ ਰਮੇਸ਼ ਕੁਮਾਰ ਵਾਸੀ ਮੁਹੱਲਾ ਰਠੌੜਾਂ ਵਾਲਾ ਜਲਾਲਾਬਾਦ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ ਤੇ ਇਕ 10 ਰੁਪਏ ਦਾ ਨੋਟ ਬਰਾਮਦ ਕੀਤਾ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ - ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਪਰਮਿਲਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੈਫੀ ਕੁਮਾਰ ਪੁੱਤਰ ਰਵੀ ਕੁਮਾਰ ਵਾਸੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨੈਨਾ ਨਾਗਪਾਲ ਤੇ ਹਿਤੇਸ਼ ਸ਼ਰਮਾ ਨੇ ਉਸ ਨੂੰ ਭਰੋਸੇ ਵਿਚ ਲੈ ਕੇ ਪਹਿਲਾਂ ਟਰੇਡਿੰਗ ਕਰਨ ਲਈ ਪ੍ਰੇਰਿਤ ਕੀਤਾ ਤੇ ਫਿਰ ਕਮਿਸ਼ਨ ਹਾਸਿਲ ਕਰਨ ਲਈ ਪੁਲਿਸ ਦੇ ਨਾਮ ’ਤੇ ਡਰਾ ਧਮਕਾ ਕੇ ਤੇ ਖਾਤਾ ਫਰੀਜ਼ ਕਰਨ ਦੀ ਧਮਕੀ ਦੇ ਕੇ 26 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ
Ad Position 24