ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਦਾ ‘ਦੀ ਇਕਨਾਮਿਕ ਟਾਈਮਜ਼
ਅਬੋਹਰ, 5 ਸਤੰਬਰ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਲਈ 2 ਸਤੰਬਰ ਦਾ ਦਿਨ ਇਤਿਹਾਸਕ ਪ੍ਰਾਪਤੀ ਦਾ ਗਵਾਹ ਬਣਿਆ, ਜਦੋਂ ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੂੰ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ, ਦੂਰਅੰਦੇਸ਼ੀ ਲੀਡਰਸ਼ਿਪ ਅਤੇ ਸ਼ਾਨਦਾਰ ਕਾਰਜਸ਼ੈਲੀ ਲਈ ‘ਦੀ ਇਕਨਾਮਿਕ ਟਾਈਮਜ਼ ਐਜੂਪ੍ਰੇਨਿਓਰਜ਼’ ਪੁਰਸਕਾਰ ਨਾਲ ਨਿਵਾਜਿਆ ਗਿਆ। ਇਹ ਵੱਕਾਰੀ ਸਨਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦਿੱਤਾ ਗਿਆ।
ਅਬੋਹਰ, 5 ਸਤੰਬਰ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਲਈ 2 ਸਤੰਬਰ ਦਾ ਦਿਨ ਇਤਿਹਾਸਕ ਪ੍ਰਾਪਤੀ ਦਾ ਗਵਾਹ ਬਣਿਆ, ਜਦੋਂ ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੂੰ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ, ਦੂਰਅੰਦੇਸ਼ੀ ਲੀਡਰਸ਼ਿਪ ਅਤੇ ਸ਼ਾਨਦਾਰ ਕਾਰਜਸ਼ੈਲੀ ਲਈ ‘ਦੀ ਇਕਨਾਮਿਕ ਟਾਈਮਜ਼ ਐਜੂਪ੍ਰੇਨਿਓਰਜ਼’ ਪੁਰਸਕਾਰ ਨਾਲ ਨਿਵਾਜਿਆ ਗਿਆ। ਇਹ ਵੱਕਾਰੀ ਸਨਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦਿੱਤਾ ਗਿਆ। ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਇਸ ਸਫਲਤਾ ਦਾ ਸਿਹਰਾ ਪੂਰੇ ਸਕੂਲ ਪਰਿਵਾਰ, ਅਧਿਆਪਕਾਂ ਤੇ ਵਿਦਿਆਰਥੀਆਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ’ਚ ਹੋਰ ਸੁਧਾਰ ਕਰਨ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਨਿਰੰਤਰ ਕੰਮ ਕਰਨ ਦੀ ਪ੍ਰੇਰਨਾ ਦੇਵੇਗਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਮੈਨੇਜਮੈਂਟ, ਸਕੂਲ ਦੇ ਪ੍ਰਿੰਸੀਪਲ ਰਵੀ ਕੁਮਾਰ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸੁਖਵਿੰਦਰ ਪਾਲ ਨੂੰ ਹਾਰਦਿਕ ਵਧਾਈ ਦਿੱਤੀ ਗਈ। ਸਾਰਿਆਂ ਨੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।