05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਬੋਹਰ ਹਲਕੇ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ

ਅਬੋਹਰ, 5 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਵਿਧਾਨ ਸਭਾ ਹਲਕਾ ਅਬੋਹਰ ਤੋਂ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜਨਰਲ ਕੌਂਸਲ ਨਿਯੁਕਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਅਬੋਹਰ ਹਲਕੇ ਤੋਂ ਕਸ਼ਮੀਰੀ ਲਾਲ ਸਾਮਾ ਤੇ ਅਜੈ ਬਿਸ਼ਨੋਈ ਹਰੀਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਬੋਹਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਣਾਏ ਗਏ ਜਨਰਲ ਕੌਂਸਲ ਮੈਂਬਰਾਂ ਦੀਆਂ ਤਸਵੀਰਾਂ। ਅਜੀਤ ਤਸਵੀਰ 06-09-2026
ਅਬੋਹਰ, 5 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਵਿਧਾਨ ਸਭਾ ਹਲਕਾ ਅਬੋਹਰ ਤੋਂ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜਨਰਲ ਕੌਂਸਲ ਨਿਯੁਕਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਅਬੋਹਰ ਹਲਕੇ ਤੋਂ ਕਸ਼ਮੀਰੀ ਲਾਲ ਸਾਮਾ ਤੇ ਅਜੈ ਬਿਸ਼ਨੋਈ ਹਰੀਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਉਕਤ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੱਧ ਚੜ੍ਹ ਕੇ ਉਪਰਾਲੇ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹਰਦੇਵ ਮੇਘਵਾਲ ਵਲੋਂ ਸੂਬਾ ਪ੍ਰਧਾਨ ਸ਼ੀਤਲ ਅੰਗਰਾਲ ਨੂੰ ਵਧਾਈ
Ad Position 24