05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਭਗਤੀ ਭਜਨ ਗਰੁੱਪ ਵਲੋਂ ਧਾਰਮਿਕ ਸਮਾਗਮ

ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਭਗਤੀ ਭਜਨ ਗਰੁੱਪ ਵਲੋਂ ਵੱਖ-ਵੱਖ ਮੰਦਰਾਂ ਵਿਚ ਧਾਰਮਿਕ ਸਮਾਗਮ ਕਰਵਾਏ ਗਏ। ਇਸੇ ਲੜੀ ਤਹਿਤ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਹਨੂੰਮਾਨ ਧਾਮ ਤੇ ਸ਼੍ਰੀ ਸਨਾਤਨ ਯੁਵਕ ਸਭਾ ਮੰਦਰ ਨਮਕ ਮੰਡੀ, ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਭਗਤੀ ਭਜਨ ਗਰੁੱਪ ਵਲੋਂ ਵੱਖ-ਵੱਖ ਮੰਦਰਾਂ ਵਿਚ ਧਾਰਮਿਕ ਸਮਾਗਮ ਕਰਵਾਏ ਗਏ। ਇਸੇ ਲੜੀ ਤਹਿਤ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਹਨੂੰਮਾਨ ਧਾਮ ਤੇ ਸ਼੍ਰੀ ਸਨਾਤਨ ਯੁਵਕ ਸਭਾ ਮੰਦਰ ਨਮਕ ਮੰਡੀ, ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ। ਦੋਵੇਂ ਸਮਾਗਮਾਂ ਦੀ ਸ਼ੁਰੂਆਤ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਤੇ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ, ਸੋਢੇਵਾਲਾ ਫ਼ਿਰੋਜ਼ਪੁਰ ਦੇ ਚੇਅਰਮੈਨ ਧਰਮਪਾਲ ਬਾਂਸਲ ਵਲੋਂ ਸ਼੍ਰੀ ਕ੍ਰਿਸ਼ਨ ਜੀ ਦੀ ਮਹਿਮਾ ਵਿਚ ਸੁੰਦਰ ਭਜਨ ਗਾਇਨ ਕਰਕੇ ਕੀਤੀ ਗਈ। ਉਨ੍ਹਾਂ ਨਾਲ ਮਿਊਜ਼ਿਕ ਡਾਇਰੈਕਟਰ ਗੌਰਵ ਅਨਮੋਲ ਤੇ ਉਨ੍ਹਾਂ ਦੀ ਪੂਰੀ ਟੀਮ ਨੇ ਸੰਗੀਤਕ ਸਹਿਯੋਗ ਦਿੱਤਾ। ਸ਼੍ਰੀ ਰਾਧਾ ਕ੍ਰਿਸ਼ਨ ਮੰਦਰ, ਹਨੂੰਮਾਨ ਧਾਮ ਵਿਖੇ ਮੰਦਰ ਦੇ ਪ੍ਰਧਾਨ ਦਵਿੰਦਰ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਜਿਸ ਦੀ ਦੇਖ-ਰੇਖ ਕੈਲਾਸ਼ ਸ਼ਰਮਾ ਵਲੋਂ ਕੀਤੀ ਗਈ। ਇਸ ਤੋਂ ਬਾਅਦ ਸ਼੍ਰੀ ਸਨਾਤਨ ਯੁਵਕ ਸਭਾ ਮੰਦਰ ਨਮਕ ਮੰਡੀ ਵਿਖੇ ਵੀ ਧਾਰਮਿਕ ਕੀਰਤਨ ਕਰਵਾਇਆ ਗਿਆ। ਇਹ ਸਮਾਗਮ ਮੰਦਰ ਦੇ ਪ੍ਰਧਾਨ ਪਰਮਜੀਤ ਦੇ ਸਹਿਯੋਗ ਨਾਲ ਸੰਪੰਨ ਹੋਇਆ। ਧਰਮਪਾਲ ਬਾਂਸਲ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਸੰਸਕ੍ਰਿਤੀ, ਸੰਸਕਾਰਾਂ ਤੇ ਅਧਿਆਤਮਿਕ ਮੁੱਲਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਭਗਤੀ ਭਜਨ ਗਰੁੱਪ ਦੇ ਸਮੂਹ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮੰਦਰ ਦੇ ਪ੍ਰਧਾਨ ਨੂੰ ਸ਼੍ਰੀ ਰਾਧਾ-ਕ੍ਰਿਸ਼ਨ ਦੀ ਮੂਰਤੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਗਤੀ ਭਜਨ ਗਰੁੱਪ ਦੇ ਪ੍ਰਧਾਨ ਅਸ਼ੋਕ ਗਰਗ, ਤ੍ਰਿਲੋਚਨ ਚੋਪੜਾ, ਅਸ਼ੋਕ ਕੱਕੜ ਸਮੇਤ ਹੋਰ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਰਾਜ ਆਸ਼ਰਮ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਸਤੀਸ਼ ਜੁਨੇਜਾ ਦੇ ਸਹਿਯੋਗ ਨਾਲ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸਰਵਹਿੱਤਕਾਰੀ ਸਕੂਲ ਨੂੰ ਪ੍ਰੋਜੈਕਟਰ ਭੇਟ
Ad Position 24