ਮੀਰਾ ਮੈਡੀਕਲ ਇੰਸਟੀਚਿਊਟ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਇਆ ਸਮਾਗਮ
ਅਬੋਹਰ, 6 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਮੀਰਾ ਮੈਡੀਕਲ ਇੰਸਟੀਚਿਊਟ ਆਫ ਨਰਸਿੰਗ ਐਂਡ ਹਸਪਤਾਲ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ.
ਅਬੋਹਰ, 6 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਮੀਰਾ ਮੈਡੀਕਲ ਇੰਸਟੀਚਿਊਟ ਆਫ ਨਰਸਿੰਗ ਐਂਡ ਹਸਪਤਾਲ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਜੀ.ਐੱਸ. ਮਿੱਤਲ, ਪ੍ਰਿੰਸੀਪਲ ਡਾ.ਰਾਮ ਸਵਰੂਪ ਸ਼ਰਮਾ, ਵਾਈਸ ਪ੍ਰਿੰਸੀਪਲ ਡਾ.ਰਹੀਸ਼ ਚੰਦ ਸਮੇਤ ਸਮੂਹ ਅਧਿਆਪਕ ਤੇ ਸਟਾਫ਼ ਮੈਂਬਰ ਹਾਜ਼ਰ ਸਨ। ਸਮਾਗਮ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਸਿੱਖਿਆ, ਮਾਰਗਦਰਸ਼ਨ ਤੇ ਸਰਬਪੱਖੀ ਵਿਕਾਸ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਪ੍ਰਤੀ ਸਨਮਾਨ ਤੇ ਧੰਨਵਾਦ ਪ੍ਰਗਟ ਕੀਤਾ ਗਿਆ। ਸਟਾਫ਼ ਮੈਂਬਰਾਂ ਨੇ ਇਕ-ਦੂਜੇ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਚੇਅਰਮੈਨ ਡਾ. ਜੀ.ਐੱਸ. ਮਿੱਤਲ ਨੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਪ੍ਰਿੰਸੀਪਲ ਡਾ.ਰਾਮ ਸਵਰੂਪ ਸ਼ਰਮਾ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਉਸਾਰੀ ਦੀ ਮਜ਼ਬੂਤ ਨੀਂਹ ਹੁੰਦੇ ਹਨ ਅਤੇ ਇਕ ਚੰਗੇ ਅਧਿਆਪਕ ਦਾ ਮਾਰਗਦਰਸ਼ਨ ਵਿਦਿਆਰਥੀ ਦੇ ਜੀਵਨ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਸਿੱਖਿਆ ਵਿਚ ਅਧਿਆਪਕਾਂ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੈ ਕਿਉਂ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀ ਭਵਿੱਖ ਵਿਚ ਮਰੀਜ਼ਾਂ ਦੀ ਸੇਵਾ ਅਤੇ ਸਿਹਤ ਖੇਤਰ ਵਿਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹਨ। ਇਸ ਮੌਕੇ ਜਗਮਿੰਦਰ ਕੌਰ, ਸਰੋਜ ਰਾਣੀ, ਅਦਿਤੀ, ਵਿਜੈ ਕੁਮਾਰ, ਰਮਨਦੀਪ ਕੌਰ, ਅਮਨਦੀਪ ਕੌਰ, ਰੋਹਿਤ ਨਾਗਪਾਲ, ਤ੍ਰਿਲੋਕ ਸਿੰਘ ਸਮੇਤ ਹੋਰ ਅਧਿਆਪਕ ਅਤੇ ਸਟਾਫ਼ ਮੈਂਬਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਨਿਰੰਤਰ ਮਾਰਗਦਰਸ਼ਨ, ਸਹਿਯੋਗ ਅਤੇ ਪ੍ਰੇਰਣਾ ਦੇਣ ਦਾ ਪ੍ਰਣ ਲਿਆ।