ਗੀਤਾ ਭਵਨ ਮੰਦਰ ’ਚ 131 ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਫ਼ਾਜ਼ਿਲਕਾ, 6 ਸਤੰਬਰ (ਦਵਿੰਦਰ ਪਾਲ ਸਿੰਘ)-ਇਲਾਕੇ ਦੀ ਬਹੁ ਚਰਚਿਤ ਧਾਰਮਿਕ ਸੰਸਥਾ ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਚ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਕਰਵਾਇਆ ਗਿਆ। ਇਸ ਦੌਰਾਨ 131 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
ਫ਼ਾਜ਼ਿਲਕਾ, 6 ਸਤੰਬਰ (ਦਵਿੰਦਰ ਪਾਲ ਸਿੰਘ)-ਇਲਾਕੇ ਦੀ ਬਹੁ ਚਰਚਿਤ ਧਾਰਮਿਕ ਸੰਸਥਾ ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਚ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਕਰਵਾਇਆ ਗਿਆ। ਇਸ ਦੌਰਾਨ 131 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਸਮਾਗਮ ਦੀ ਸ਼ੁਰੂਆਤ ਭਗਵਾਨ ਸ੍ਰੀ ਰਾਧਾ-ਕ੍ਰਿਸ਼ਨ ਦੀ ਪੂਜਾ-ਅਰਚਨਾ ਅਤੇ ਆਰਤੀ ਨਾਲ ਹੋਈ। ਇਸ ਮੌਕੇ ਰਿਟਾਇਰਡ ਅਫਸਰ ਐਸੋਸੀਏਸ਼ਨ ਫਾਜ਼ਿਲਕਾ ਦੇ ਨੁਮਾਇੰਦਿਆਂ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੇ ਰਾਸ਼ਨ ਵੰਡ ਵਿਚ ਸਰਗਰਮ ਸਹਿਯੋਗ ਦਿੱਤਾ। ਕਮੇਟੀ ਦੇ ਉਪ ਪ੍ਰਧਾਨ ਅਸ਼ਵਨੀ ਕੁਮਾਰ ਕੱਕੜ ਨੇ ਕਿਹਾ ਕਿ ਰਿਟਾਇਰਡ ਅਫਸਰ ਐਸੋਸੀਏਸ਼ਨ ਫਾਜ਼ਿਲਕਾ ਲੰਬੇ ਸਮੇਂ ਤੋਂ ਮੰਦਰ ਦੇ ਸੇਵਾ ਕਾਰਜਾਂ ਵਿਚ ਨਿਸ਼ਕਾਮ ਯੋਗਦਾਨ ਦੇ ਰਹੀ ਹੈ। ਇਸ ਮੌਕੇ ਅਸ਼ੋਕ ਕੁਮਾਰ ਸੁਖੀਜਾ, ਹਰਕ੍ਰਿਸ਼ਨ ਭਾਟੀਆ, ਪ੍ਰਵੇਸ਼ ਬਡੇਰਾ, ਰਮਨ ਪਾਹਵਾ, ਅਸ਼ੋਕ ਨਾਗਪਾਲ, ਰਾਜੀਵ ਸ਼ਰਮਾ, ਹਰੀਸ਼ ਮੁੰਜਾਲ, ਡਾ.ਵੀਰਿੰਦਰ ਜੁਨੇਜਾ, ਨਰਿੰਦਰ ਕੁਮਾਰ ਸਚਦੇਵਾ ਅਤੇ ਸਤੀਸ਼ ਧੂੜੀਆ ਸਮੇਤ ਹੋਰ ਸ਼ਰਧਾਲੂ ਹਾਜ਼ਰ ਸਨ।