ਹੈਰੋਇਨ ਸਮੇਤ ਵਿਅਕਤੀ ਕਾਬੂ
ਤਲਵੰਡੀ ਭਾਈ, 6 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐਨ. ਡੀ.
ਤਲਵੰਡੀ ਭਾਈ, 6 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ, ਜੋ ਕੱਚਾ ਰਸਤਾ ਕਾਲਜ ਤਲਵੰਡੀ ਭਾਈ ਨੂੰ ਜਾਂਦਾ ਹੈ, ਉਸ ’ਤੇ ਖੜ੍ਹਾ ਆਪਣੇ ਕਬਜ਼ਾ ਵਿਚਲੀ ਹੈਰੋਇਨ ਵੇਚਣ ਲਈ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਸੰਨੀ ਪੁੱਤਰ ਮਲਕੀਤ ਸਿੰਘ ਵਾਸੀ ਸੈਂਭੀ ਵਾਲੀ ਗਲੀ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ।