ਭਾਵਦਾਸ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਹੋਤਾ ਨੇ ਬਾਬਾ ਗੁਲਾਬ ਸਿੰਘ ਨੂੰ ਕੀਤਾ ਸਨਮਾਨਿਤ
ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਭਾਵਦਾਸ ਫ਼ਿਰੋਜ਼ਪੁਰ ਟੀਮ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਹੋਤਾ ਵਲੋਂ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਨੂੰ ਵਿਸ਼ੇਸ਼ ਤੌਰ ’ਤੇ ਸਿਰਪਾਉ ਅਤੇ ਸਨਮਾਨਿਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪਿੱਪਲ ਸਹੋਤਾ ਨੇ ਬਾਬਾ ਜੀ ਨੂੰ ਸਨਮਾਨ ਭੇਟ ਕਰਦਿਆਂ ਉਨ੍ਹਾਂ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਭਾਵਦਾਸ ਫਿਰੋਜ਼ਪੁਰ ਸਕੱਤਰ ਕਿੱਕਰ ਸਹੋਤਾ, ਬੱਬੂ ਘਾਰੂ, ਸੁਰਜੀਤ ਭੰਡਾਰੀ, ਸੁਖਚੈਨ ਸਹੋਤਾ ਤੇ ਹੀਰਾ ਨਗਰ ਆਦਿ ਹਾਜ਼ਰ ਹੋਏ।