ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ
ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿਚ ਦੂਰ-ਨੇੜਿਓਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਬਾਬਾ ਜੀ ਦੇ ਚਰਨਾਂ ਵਿਚ ਨਤਮਸਤਕ ਹੁੰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿਚ ਦੂਰ-ਨੇੜਿਓਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਬਾਬਾ ਜੀ ਦੇ ਚਰਨਾਂ ਵਿਚ ਨਤਮਸਤਕ ਹੁੰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸਮਾਗਮ ਦੌਰਾਨ ਦਾਣਾ ਮੰਡੀ ਦਾ ਪੂਰਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ। ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਅੰਤਰਰਾਸ਼ਟਰੀ ਢਾਡੀ ਜਥਾ ਗਿਆਨੀ ਲਖਵਿੰਦਰ ਸਿੰਘ ਖਾਲਸਾ ਵਲੋਂ ਰਸਭਿੰਨੇ ਸ਼ਬਦ, ਗੁਰਬਾਣੀ ਅਤੇ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਬਾਬਾ ਗੁਲਾਬ ਸਿੰਘ ਜੀ ਚਮਕੌਰ ਸਾਹਿਬ ਵਾਲਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਮੌਕੇ ਕਾਂਗਰਸ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਤੇ ਆਪ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਦਿਹਾਤੀ ਵਿਧਾਇਕ ਰਜਨੀਸ਼ ਦਹੀਆ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸਚਦੇਵਾ ਰਿੰਕੂ ਗਰੋਵਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨੇ ਸਮਾਗਮ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਦਸਤਾਰ ਸਿਖਲਾਈ ਕੈਂਪ ਦੌਰਾਨ ਨੌਜਵਾਨਾਂ ਨੇ ਦਸਤਾਰਾਂ ਸਜਾਈਆਂ ਗਿਆ।