08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਸਿਸਟੈਂਟ ਗਵਰਨਰ ਸੰਦੀਪ ਕੰਬੋਜ ਨੂੰ ਡਾਇਰੈਕਟਰ ਜੈਸਰਤ ਸਿੰਘ ਸੰਧੂ ਨੇ ਕੀਤਾ ਸਨਮਾਨਿਤ

ਗੁਰੂਹਰਸਹਾਏ, 7 ਸਤੰਬਰ (ਕਪਿਲ ਕੰਧਾਰੀ)-ਰੋਟਰੀ ਕਲੱਬ ਜਲਾਲਾਬਾਦ ਵਲੋਂ ਮੰਡੀ ਅਰਨੀਵਾਲਾ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਰੋਟਰੀ ਇੰਟਰਨੈਸ਼ਨਲ 3090 ਦੇ ਅਸਿਸਟੈਂਟ ਗਵਰਨਰ ਸੰਦੀਪ ਕੰਬੋਜ ਗੋਲੂ ਕਾ ਨੂੰ ਗੈਸਟ ਆਫ਼ ਆਨਰ ਵਜੋਂ ਸਨਮਾਨਿਤ ਕੀਤਾ ਗਿਆ। ਰੋਟਰੀ ਕਲੱਬ ਜਲਾਲਾਬਾਦ ਦੇ ਡਾਇਰੈਕਟਰ ਜੈਸਰਤ ਸਿੰਘ ਸੰਧੂ ਅਤੇ ਕਲੱਬ ਦੇ ਪ੍ਰਧਾਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਗੁਰੂਹਰਸਹਾਏ, 7 ਸਤੰਬਰ (ਕਪਿਲ ਕੰਧਾਰੀ)-ਰੋਟਰੀ ਕਲੱਬ ਜਲਾਲਾਬਾਦ ਵਲੋਂ ਮੰਡੀ ਅਰਨੀਵਾਲਾ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਰੋਟਰੀ ਇੰਟਰਨੈਸ਼ਨਲ 3090 ਦੇ ਅਸਿਸਟੈਂਟ ਗਵਰਨਰ ਸੰਦੀਪ ਕੰਬੋਜ ਗੋਲੂ ਕਾ ਨੂੰ ਗੈਸਟ ਆਫ਼ ਆਨਰ ਵਜੋਂ ਸਨਮਾਨਿਤ ਕੀਤਾ ਗਿਆ। ਰੋਟਰੀ ਕਲੱਬ ਜਲਾਲਾਬਾਦ ਦੇ ਡਾਇਰੈਕਟਰ ਜੈਸਰਤ ਸਿੰਘ ਸੰਧੂ ਅਤੇ ਕਲੱਬ ਦੇ ਪ੍ਰਧਾਨ ਡਾ.ਗੁਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨ-ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਸਿਸਟੈਂਟ ਗਵਰਨਰ ਸੰਦੀਪ ਕੰਬੋਜ ਨੇ ਖ਼ੂਨਦਾਨ ਕੈਂਪ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਹਰੇਕ ਸਿਹਤਮੰਦ ਵਿਅਕਤੀ ਨੂੰ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਖ਼ੂਨਦਾਨ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕੈਂਪ ਦੇ ਪ੍ਰਬੰਧਕਾਂ ਤੇ ਸਮੂਹ ਖ਼ੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਲੋਕਾਂ ਵਿਚ ਸੇਵਾ, ਸਹਿਯੋਗ ਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਕੈਂਪ ਦੌਰਾਨ ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਮਨੁੱਖਤਾ ਦੀ ਸੇਵਾ ’ਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਡਾਇਰੈਕਟਰ ਜੈਸਰਤ ਸਿੰਘ ਸੰਧੂ, ਰੋਟਰੀ ਕਲੱਬ ਜਲਾਲਾਬਾਦ ਦੇ ਪ੍ਰਧਾਨ ਡਾ.ਗੁਰਪ੍ਰੀਤ ਸਿੰਘ, ਮਨੀਸ਼ ਕੰਬੋਜ ਪਿੰਡੀ ਸਮੇਤ ਰੋਟਰੀ ਕਲੱਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਵੱਖ-ਵੱਖ ਸਮਾਜ ਸੇਵੀਆਂ ਨੇ ਸ਼ਿਰਕਤ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਚ ਲਾਇਬ੍ਰੇਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ 70 ਵੇਂ ਜ਼ਿਲ੍ਹਾ ਪੱਧਰੀ ਤੀਰ-ਅੰਦਾਜ਼ੀ ਟੂਰਨਾਮੈਂਟ ’ਚ ਲਿਟਲ ਫਲਾਵਰ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24