08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਧਿਆਪਕ ਦਿਵਸ ਮੌਕੇ ਅਭੈ ਬਜਾਜ ਨੂੰ ਮਿਲਿਆ ਸਰਬੋਤਮ ਅਧਿਆਪਕ ਸਨਮਾਨ-2026

ਗੁਰੂਹਰਸਹਾਏ, 7 ਸਤੰਬਰ (ਕਪਿਲ ਕੰਧਾਰੀ)-ਅਧਿਆਪਕ ਦਿਵਸ ਮੌਕੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਦੇ ਅਧਿਆਪਕ ਅਭੈ ਬਜਾਜ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਬਾਬਾ ਫਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (2679), ਬਠਿੰਡਾ ਵਲੋਂ “ਬੈਸਟ ਟੀਚਰ ਅਵਾਰਡ-2026”ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਸਿੱਖਿਆ ਪ੍ਰਤੀ ਸਮਰਪਣ ਭਾਵਨਾ, ਮਿਹਨਤ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਗੁਰੂਹਰਸਹਾਏ, 7 ਸਤੰਬਰ (ਕਪਿਲ ਕੰਧਾਰੀ)-ਅਧਿਆਪਕ ਦਿਵਸ ਮੌਕੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਦੇ ਅਧਿਆਪਕ ਅਭੈ ਬਜਾਜ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਬਾਬਾ ਫਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (2679), ਬਠਿੰਡਾ ਵਲੋਂ “ਬੈਸਟ ਟੀਚਰ ਅਵਾਰਡ-2026”ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਸਿੱਖਿਆ ਪ੍ਰਤੀ ਸਮਰਪਣ ਭਾਵਨਾ, ਮਿਹਨਤ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ। ਅਭੈ ਬਜਾਜ ਵਲੋਂ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਸਕੂਲ ਦੀਆਂ ਵੱਖ-ਵੱਖ ਅਕਾਦਮਿਕ ਤੇ ਸਹਿ-ਅਕਾਦਮਿਕ ਗਤੀਵਿਧੀਆਂ ’ਚ ਵੀ ਉਨ੍ਹਾਂ ਦੀ ਸਰਗਰਮ ਭੂਮਿਕਾ ਰਹੀ ਹੈ। ਉਨ੍ਹਾਂ ਦੀਆਂ ਸੇਵਾਵਾਂ ਤੇ ਸਮਰਪਣ ਨੂੰ ਧਿਆਨ ਵਿਚ ਰੱਖਦਿਆਂ ਇਹ ਵੱਕਾਰੀ ਸਨਮਾਨ ਪ੍ਰਦਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ.ਵੰਦਨਾ ਧਵਨ ਨੇ ਅਭੈ ਬਜਾਜ ਨੂੰ ਇਸ ਮਾਣਮੱਤੀ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਦੀ ਮਿਹਨਤ ਤੇ ਸਮਰਪਣ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਬਿਹਤਰ ਕਾਰਜ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਤੇ ਮੈਨੇਜਰ ਕਮਲਪਾਲ ਸਿੰਘ ਨੇ ਵੀ ਅਭੈ ਬਜਾਜ ਨੂੰ ਇਸ ਪ੍ਰਤਿਸ਼ਠਿਤ ਸਨਮਾਨ ਲਈ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਦੀ ਟੀਮ ਨੇ ਬਾਜੇ ਕੇ ਵਿਵਾਦ ਦਾ ਕਰਵਾਇਆ ਰਾਜ਼ੀਨਾਮਾ ਦੋਵੇਂ ਧਿਰਾਂ ਵਿਚ ਹੋਈ ਆਪਸੀ ਸਹਿਮਤ... ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਚ ਲਾਇਬ੍ਰੇਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Ad Position 24