07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ

ਖੋਸਾ ਦਲ ਸਿੰਘ, 7 ਸਤੰਬਰ(ਮਨਪ੍ਰੀਤ ਸਿੰਘ ਸੰਧੂ)- ਐਨ. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਖੋਸਾ ਦਲ ਸਿੰਘ, 7 ਸਤੰਬਰ(ਮਨਪ੍ਰੀਤ ਸਿੰਘ ਸੰਧੂ)- ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਵਲੋਂ ਬਲਾਕ ਜ਼ੀਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਮਨਜਿੰਦਰ ਕੌਰ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੇਵਾ-ਮੁਕਤ ਲੈਕਚਰਾਰ ਨਰਿੰਦਰ ਸਿੰਘ ਪ੍ਰਧਾਨ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਸਰੀਰ ਦਾ ਹੀ ਨਾਸ਼ ਨਹੀ ਕਰਦਾ ਬਲਕਿ ਸਾਡੇ ਬੱਚਿਆਂ, ਪਰਿਵਾਰ, ਘਰ ਦੀ ਆਰਥਿਕ ਮੰਦਹਾਲੀ ਤੇ ਸਮਾਜ ਨੂੰ ਵੀ ਗੰਧਲਾ ਕਰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਤੇ ਸਾਹਿੱਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਮਨਜਿੰਦਰ ਕੌਰ ਨੇ ਇਸ ਕੈਂਪ ਲਗਾਉਣ ’ਤੇ ਸੰਸਥਾਂ ਦੇ ਆਗੂਆਂ ਦਾ ਧੰਨਵਾਦ ਕੀਤਾ। ਇਨ੍ਹਾਂ ਤੋਂ ਬਿਨਾਂ ਸਿਹਤਯਾਬ ਅਤੇ ਨਸ਼ਾ ਰਹਿਤ ਸਮਾਜ ਦੀ ਕਲਪਨਾ ਸੰਭਵ ਨਹੀ ਹੈ। ਇਸ ਮੌਕੇ ਲੈਚਕਰਾਰ ਨਰਿੰਦਰ ਸਿੰਘ ਤੋਂ ਇਲਾਵਾ ਅਨਿਲ ਬਜਾਜ, ਲਖਵਿੰਦਰ ਸਿੰਘ, ਕੁਲਵੰਤ ਸਿੰਘ, ਗੁਰਦਿੱਤਾ ਮਲਹੋਤਰਾ, ਨਿਰਮਲਜੀਤ ਕੌਰ, ਅਮਨਦੀਪ ਸਿੰਘ, ਗੁਰਦੀਪ ਸਿੰਘ, ਨਵਦੀਪ ਕੌਰ, ਮਨਦੀਪ ਕੌਰ, ਗੁਰਜੀਤ ਸਿੰਘ, ਸੁਮਨ ਗਾਬਾ, ਗੁਰਪ੍ਰੀਤ ਸਿੰੰਘ ਆਦਿ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ’ਚ ਸਰਕਾਰੀ ਹਾਈ ਸਕੂਲ ਤੂਤ ਦੇ ਲੜਕੇ ਤੇ ਲੜਕੀਆਂ ਬਣੇ ਚੈਂਪੀਅਨ ਲਗਾਤਾਰ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ੀਰਾ ਪਹੁੰਚਣ ’ਤੇ ਪਵਨ ਕਟਾਰੀਆ ਨੇ ਕੀਤਾ ਸਵਾਗਤ
Ad Position 24