ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਮੀਟਿੰਗ
ਅਬੋਹਰ, 8 ਸਤੰਬਰ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਸਥਾਨਕ ਨਹਿਰ ਕਾਲੋਨੀ ਵਿਖੇ ਹੋਈ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਦੀਆਂ ਮੰਗਾਂ ’ਤੇ ਜਾਣਬੁੱਝ ਕੇ ਅਮਲ ਨਹੀਂ ਕਰ ਰਹੀ।
ਅਬੋਹਰ, 8 ਸਤੰਬਰ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਸਥਾਨਕ ਨਹਿਰ ਕਾਲੋਨੀ ਵਿਖੇ ਹੋਈ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਦੀਆਂ ਮੰਗਾਂ ’ਤੇ ਜਾਣਬੁੱਝ ਕੇ ਅਮਲ ਨਹੀਂ ਕਰ ਰਹੀ। ਪਰ ਸਾਂਝਾ ਫ਼ਰੰਟ ਵਲੋਂ ਵੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਇਸ ਸੰਘਰਸ਼ ਤਹਿਤ 12 ਸਤੰਬਰ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਆਗੂ ਨੋਪਾ ਰਾਮ, ਲਾਲ ਚੰਦ, ਪੂਰਨ ਸਿੰਘ, ਮੰਗਲ ਸਿੰਘ, ਧਰਮਿੰਦਰ ਸਿੰਘ, ਕਰਮ ਸਿੰਘ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।