09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਮੀਨਾਂ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ 8 ਪਿੰਡਾਂ ਦੀਆਂ ਪੰਚਾਇਤਾਂ ਵਲੋਂ ਸਾਂਝਾ ਮਤਾ ਪਾਸ

ਅਬੋਹਰ, 8 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਇਲਾਕੇ ਦੀਆਂ ਵੱਖ-ਵੱਖ ਗਰਾਮ ਪੰਚਾਇਤਾਂ ਦੇ ਮੌਜੂਦਾ ਸਰਪੰਚਾਂ ਅਤੇ ਪਿੰਡਾਂ ਦੇ ਵਸਨੀਕਾਂ ਦੀ ਇਕ ਸਾਂਝੀ ਮੀਟਿੰਗ ਸੀਡ ਫਾਰਮ ਪੱਕਾ ਵਿਖੇ ਹੋਈ। ਮੀਟਿੰਗ ਦੌਰਾਨ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਤੋਂ ਮੰਗਾਂ ਸਬੰਧੀ ਜਾਣੂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਅਬੋਹਰ, 8 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਇਲਾਕੇ ਦੀਆਂ ਵੱਖ-ਵੱਖ ਗਰਾਮ ਪੰਚਾਇਤਾਂ ਦੇ ਮੌਜੂਦਾ ਸਰਪੰਚਾਂ ਅਤੇ ਪਿੰਡਾਂ ਦੇ ਵਸਨੀਕਾਂ ਦੀ ਇਕ ਸਾਂਝੀ ਮੀਟਿੰਗ ਸੀਡ ਫਾਰਮ ਪੱਕਾ ਵਿਖੇ ਹੋਈ। ਮੀਟਿੰਗ ਦੌਰਾਨ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਤੋਂ ਮੰਗਾਂ ਸਬੰਧੀ ਜਾਣੂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿਚ ਸੀਡ ਫਾਰਮ ਪੱਕਾ, ਸੀਡ ਫਾਰਮ ਕੱਚਾ, ਸ਼ਹੀਦ ਊਧਮ ਸਿੰਘ ਨਗਰ, ਬਾਬਾ ਜੀਵਨ ਸਿੰਘ ਨਗਰ, ਢਾਣੀ ਕੜਾਕਾ ਸਿੰਘ, ਅਜੀਤ ਨਗਰ, ਸਰਾਭਾ ਨਗਰ ਆਦਿ ਇਲਾਕਿਆਂ ਦੇ ਸਰਪੰਚਾਂ ਅਤੇ ਪੰਚਾਇਤ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਵਿਚਾਰਾਂ ਤੋਂ ਬਾਅਦ ਮੌਜੂਦਾ ਪੰਜਾਬ ਸਰਕਾਰ ਦੇ ਰਵੱਈਏ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ ਅਤੇ ਸੀਡ ਫਾਰਮ ਇਲਾਕੇ ਵਿਚੋਂ ਲੰਘ ਰਹੇ ਬਾਈਪਾਸ ਦਾ ਮੁਆਵਜ਼ਾ ਸਰਕਾਰ ਵਲੋਂ ਨਾ ਦੇਣ ਦੇ ਮਾਮਲੇ ਨੂੰ ਵੀ ਵਿਚਾਰਿਆ ਗਿਆ। ਮੀਟਿੰਗ ਦੌਰਾਨ 8 ਪਿੰਡਾਂ ਦੀਆਂ ਪੰਚਾਇਤਾਂ ਵਲੋਂ ਵਿਧਾਨ ਸਭਾ ਚੋਣਾਂ, ਲੋਕ ਸਭਾ ਚੋਣਾਂ, ਗਰਾਮ ਪੰਚਾਇਤ ਚੋਣਾਂ ਅਤੇ ਬਲਾਕ ਸੰਮਤੀ ਚੋਣਾਂ ਦੇ ਬਾਈਕਾਟ ਸਬੰਧੀ ਮਤਾ ਪਾਸ ਕੀਤਾ ਗਿਆ। ਪੰਚਾਇਤ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਹ ਬਾਈਕਾਟ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ, ਜਦੋਂ ਤੱਕ ਜ਼ਮੀਨਾਂ ਦੇ ਮੁਆਵਜ਼ੇ, ਘਰਾਂ ਦੇ ਮਾਲਕੀ ਹੱਕ ਅਤੇ ਜ਼ਮੀਨਾਂ ਨਾਲ ਸਬੰਧਿਤ ਹੋਰ ਹੱਕਾਂ ਦੀ ਪ੍ਰਾਪਤੀ ਨਹੀਂ ਹੋ ਜਾਂਦੀ। ਇਸ ਤੋਂ ਇਲਾਵਾ ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ 8 ਪਿੰਡਾਂ ਦੀ ਹੱਦ ਅੰਦਰ ਕੋਈ ਸਾਬਕਾ ਸਰਪੰਚ, ਮੌਜੂਦਾ ਸਰਪੰਚ, ਹਾਰਿਆ ਹੋਇਆ ਸਰਪੰਚ ਜਾਂ ਸਰਪੰਚੀ ਦੀ ਚੋਣ ਲੜਨ ਵਾਲਾ ਵਿਅਕਤੀ ਕਿਸੇ ਵੀ ਪਾਰਟੀ ਦੇ ਆਗੂ, ਵਰਕਰ ਜਾਂ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ, ਚੋਣ ਰੈਲੀ ਜਾਂ ਮੀਟਿੰਗ ਨਹੀਂ ਕਰੇਗਾ। ਪੰਚਾਇਤ ਨੁਮਾਇੰਦਿਆਂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਮਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਨਿੱਜੀ ਤੌਰ ’ਤੇ ਇਸ ਦੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਇਸ ਮੌਕੇ ਧਰਨਾ ਆਗੂਆਂ ਵਲੋਂ ਪ੍ਰਣ ਵੀ ਲਿਆ ਗਿਆ ਕਿ ਲੋਕਾਂ ਨੂੰ ਨਾਲ ਲੈ ਕੇ ਕਾਲੀਆਂ ਝੰਡੀਆਂ ਅਤੇ ਨਾਅਰਿਆਂ ਰਾਹੀਂ ਰੋਸ ਪ੍ਰਗਟਾਇਆ ਜਾਵੇਗਾ। ਮੀਟਿੰਗ ਦੌਰਾਨ ਸਰਪੰਚ ਰਮਨਦੀਪ ਸਿੰਘ, ਗੁਰਦੇਵ ਸਿੰਘ, ਮਨਦੀਪ ਸਿੰਘ, ਬੰਤਾ ਸਿੰਘ ਵਿਲੀਅਮ, ਛਿੰਦਰਪਾਲ ਸਿੰਘ, ਸੁਖਵਿੰਦਰ ਸਿੰਘ ਬੱਬੂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦਾ ਚੰਡੀਗੜ੍ਹ ’ਚ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਮੀਟਿੰਗ
Ad Position 24