09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਹਾਦਰ ਖੇੜਾ ਸਕੂਲ ਦੀ ਵਿਦਿਆਰਥਣ ਲੱਛਮੀ ਨੇ ਪ੍ਰਾਪਤ ਕੀਤਾ ਹਾਈ ਜੰਪ ’ਚ ਦੂਸਰਾ ਸਥਾਨ

ਬੱਲੂਆਣਾ, 8 ਸਤੰਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੱਚਿਆ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਤਹਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਵਿਖੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਟੂਰਨਾਮੈਂਟ ਕਰਵਾਇਆ ਗਿਆ।

Ad Position 21
repet_subhas-goyals [Copy P29]
ਜੇਤੂ ਵਿਦਿਆਰਥਣ ਲੱਛਮੀ ਨੂੰ ਮੈਡਲ ਪਾ ਕੇ ਸਨਮਾਨਿਤ ਕਰਦੇ ਹੋਏ ਸਕੂਲ ਮੁਖੀ ਜਯੋਤੀ ਬਤਰਾ ਅਤੇ ਸਮੂਹ ਸਟਾਫ਼। ਤਸਵੀਰ-ਜਸਮੇਲ ਸਿੰਘ ਢਿੱਲੋਂ 09-09-2026
ਬੱਲੂਆਣਾ, 8 ਸਤੰਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੱਚਿਆ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਤਹਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਵਿਖੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਈਵੈਂਟ ਵਿਚ ਭਾਗ ਲਿਆ। ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਦੀ ਵਿਦਿਆਰਥਣ ਲੱਛਮੀ ਨੇ ਹਾਈ ਜੰਪ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਅਜਿਹਾ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਅਨਿਲ ਕੁਮਾਰ ਦੀ ਸਖ਼ਤ ਮਿਹਨਤ ਸਦਕਾ ਹੀ ਹੋ ਸਕਿਆ ਹੈ। ਇਸ ਜਿੱਤ ’ਤੇ ਸਕੂਲ ਮੁਖੀ ਜਯੋਤੀ ਬਤਰਾ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਸੰਪੰਨ ਅਗਲੀ ਖ਼ਬਰ ਪਿੰਡ ਘੁਰਕਾਂ ਵਿਖੇ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਸੁਣੀਆਂ ਲੋਕ ਸਮੱਸਿਆਵਾਂ
Ad Position 24