08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਲਾਇਨਜ਼ ਕਲੱਬ ਵਿਸ਼ਾਲ ਵਲੋਂ ਸਿੱਖਿਆ ਖੇਤਰ ’ਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਆਪਕ ਸਨਮਾਨਿਤ

ਫ਼ਾਜ਼ਿਲਕਾ, 8 ਸਤੰਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ (ਵਿਸ਼ਾਲ) ਵਲੋਂ ਕਾਰਜਕਾਰੀ ਪ੍ਰਧਾਨ ਮਹੇਸ਼ ਬੱਬਰ ਦੀ ਅਗਵਾਈ ਹੇਠ ਸਥਾਨਕ ਸੰਜੀਵ ਪੈਲੇਸ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਅਤੇ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਤਿੰਨ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਫ਼ਾਜ਼ਿਲਕਾ, 8 ਸਤੰਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ (ਵਿਸ਼ਾਲ) ਵਲੋਂ ਕਾਰਜਕਾਰੀ ਪ੍ਰਧਾਨ ਮਹੇਸ਼ ਬੱਬਰ ਦੀ ਅਗਵਾਈ ਹੇਠ ਸਥਾਨਕ ਸੰਜੀਵ ਪੈਲੇਸ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਅਤੇ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਤਿੰਨ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਲਾਇਨਜ਼ ਜ਼ਿਲ੍ਹਾ 321 ਐੱਫ ਦੇ ਰੀਜਨ ਚੇਅਰਮੈਨ ਸੁਮੇਸ਼ ਭਠੇਜਾ ਅਤੇ ਸ਼ਿਆਮ ਲਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਨੀਲਮ ਸਚਦੇਵਾ ਵਲੋਂ ਪ੍ਰਾਰਥਨਾ ਨਾਲ ਕੀਤੀ ਗਈ। ਕਲੱਬ ਦੇ ਸਕੱਤਰ ਸੰਜੀਵ ਗਰੋਵਰ, ਐਡਵੋਕੇਟ ਰਿਤੇਸ਼ ਗਗਨੇਜਾ ਅਤੇ ਇੰਜੀ . ਰਾਕੇਸ਼ ਭੂਸਰੀ ਨੇ ਦੱਸਿਆ ਕਿ ਲਾਇਨਜ਼ ਕਲੱਬ ਵਿਸ਼ਾਲ ਵਲੋਂ ਸਮਾਜ ਸੇਵਾ ਦੇ ਕਾਰਜਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿਚ ਬਿਹਤਰ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਹਰ ਸਾਲ ਸਨਮਾਨਿਤ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਇਸ ਸਾਲ ਪ੍ਰੋ. ਰਾਜੇਸ਼ ਖੋਸਲਾ, ਸ੍ਰੀਮਤੀ ਪ੍ਰਕਾਸ਼ ਕੌਰ ਅਤੇ ਸੰਦੀਪ ਸਚਦੇਵਾ ਨੂੰ ਸਨਮਾਨ ਚਿੰਨ੍ਹ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਬੱਚਿਆਂ ਨੂੰ ਚੰਗੇ ਅਤੇ ਯੋਗ ਇਨਸਾਨ ਬਣਾਉਣ ਵਿਚ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਦੇਸ਼ ਦਾ ਭਵਿੱਖ ਅਧਿਆਪਕਾਂ ਦੇ ਹੱਥਾਂ ਵਿਚ ਹੁੰਦਾ ਹੈ ਅਤੇ ਅਧਿਆਪਕਾਂ ਦੀ ਮਿਹਨਤ ਨਾਲ ਹੀ ਦੇਸ਼ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਹਾਸਲ ਕਰ ਸਕਦਾ ਹੈ। ਇਸ ਮੌਕੇ ਰੇਖਾ ਸ਼ਰਮਾ, ਸੰਜੀਵ ਗਰੋਵਰ ਅਤੇ ਇੰਜੀ. ਰਾਕੇਸ਼ ਭੂਸਰੀ ਨੇ ਸਨਮਾਨਿਤ ਅਧਿਆਪਕਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਕਲੱਬ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚੋਂ ਸਿੱਖਿਆ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੇ ਲਾਇਨਜ਼ ਕਲੱਬ (ਵਿਸ਼ਾਲ) ਦਾ ਧੰਨਵਾਦ ਕਰਦਿਆਂ ਆਪਣੇ ਅਧਿਆਪਨ ਤਜਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਸਨਮਾਨ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਵੀ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ। ਸਮਾਗਮ ਦੌਰਾਨ ਡਾ. ਮਨੋਜ ਨਾਰੰਗ ਵਲੋਂ ਨਿਲਾਮ ਘਰ ਅਤੇ ‘ਵਨ ਮਿੰਟ ਗੇਮ’ ਦਾ ਵੀ ਆਯੋਜਨ ਕੀਤਾ ਗਿਆ, ਜਿਸ ਦਾ ਕਲੱਬ ਮੈਂਬਰਾਂ ਅਤੇ ਹਾਜ਼ਰ ਮਹਿਮਾਨਾਂ ਨੇ ਖ਼ੂਬ ਅਨੰਦ ਮਾਣਿਆ । ਸਮਾਗਮ ਦੇ ਚੇਅਰਮੈਨ ਇੰਜੀ. ਰਾਕੇਸ਼ ਭੂਸਰੀ ਅਤੇ ਕੋ-ਚੇਅਰਮੈਨ ਰਾਜੀਵ ਕੁੱਕੜ ਸਨ, ਜਦਕਿ ਮੰਚ ਸੰਚਾਲਨ ਨਰਿੰਦਰ ਸਚਦੇਵਾ ਅਤੇ ਐਡਵੋਕੇਟ ਰਿਤੇਸ਼ ਗਗਨੇਜਾ ਨੇ ਕੀਤਾ। ਇਸ ਮੌਕੇ ਸਨਮਾਨਿਤ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਲੱਬ ਦੇ ਸਮੂਹ ਮੈਂਬਰ ਆਪਣੇ ਪਰਿਵਾਰਾਂ ਸਮੇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੀਆਂ ਦੁਕਾਨਾਂ ’ਤੇ ਨਕਲੀ ਕੋਲਡ ਡਰਿੰਕਸ ਦਾ ਬੋਲਬਾਲਾ ਅਗਲੀ ਖ਼ਬਰ ਪ੍ਰੋਜੈਕਟ ਜੀਵਨ ਜੋਤ 2.0 ਤਹਿਤ 18 ਬੱਚਿਆਂ ਨੂੰ ਬਾਲ ਭਿੱਖਿਆ ਤੋਂ ਹਟਾ ਕੇ ਸਿੱਖਿਆ ਨਾਲ ਜੋੜਿਆ
Ad Position 24