ਪੂਜਾ ਰਾਣੀ ਦਾ ਭਾਰਤ ਵਿਕਾਸ ਪਰਿਸ਼ਦ ਵਲੋਂ ਸਨਮਾਨ
ਆਰਿਅਨ ਦਹੂਜਾ ਨੂੰ ਮਿਲਿਆ ‘ਬੈੱਸਟ ਟੀਚਰ ਐਵਾਰਡ’
ਜਲਾਲਾਬਾਦ, 8 ਸਤੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਦੇ ਪ੍ਰਸਿੱਧ ਸਿੱਖਿਆ ਸੰਸਥਾਨ ਸਰਵਹਿੱਤਕਾਰੀ ਵਿੱਦਿਆ ਮੰਦਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਧਿਆਪਕ ਦਿਵਸ ਦੇ ਮੌਕੇ ’ਤੇ ਸਕੂਲ ਦੇ ਦੋ ਹੋਣਹਾਰ ਅਧਿਆਪਕਾਂ ਨੂੰ ਵੱਖ-ਵੱਖ ਪ੍ਰਸਿੱਧ ਸੰਸਥਾਵਾਂ ਵਲੋਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ ਗਿਆ। ਸਕੂਲ ਦੀ ਅਧਿਆਪਕਾ ਪੂਜਾ ਰਾਣੀ ਨੂੰ ਭਾਰਤ ਵਿਕਾਸ ਪਰਿਸ਼ਦ ਵਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਸਨਮਾਨਿਤ ਕੀਤਾ ਗਿਆ।
ਜਲਾਲਾਬਾਦ, 8 ਸਤੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਦੇ ਪ੍ਰਸਿੱਧ ਸਿੱਖਿਆ ਸੰਸਥਾਨ ਸਰਵਹਿੱਤਕਾਰੀ ਵਿੱਦਿਆ ਮੰਦਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਧਿਆਪਕ ਦਿਵਸ ਦੇ ਮੌਕੇ ’ਤੇ ਸਕੂਲ ਦੇ ਦੋ ਹੋਣਹਾਰ ਅਧਿਆਪਕਾਂ ਨੂੰ ਵੱਖ-ਵੱਖ ਪ੍ਰਸਿੱਧ ਸੰਸਥਾਵਾਂ ਵਲੋਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ ਗਿਆ। ਸਕੂਲ ਦੀ ਅਧਿਆਪਕਾ ਪੂਜਾ ਰਾਣੀ ਨੂੰ ਭਾਰਤ ਵਿਕਾਸ ਪਰਿਸ਼ਦ ਵਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਸਕੂਲ ਦੇ ਅਧਿਆਪਕ ਆਰਿਅਨ ਦਹੂਜਾ ਨੂੰ ਬਠਿੰਡਾ ਸਥਿਤ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ‘ਬੈੱਸਟ ਟੀਚਰ ਐਵਾਰਡ’ ਨਾਲ ਨਿਵਾਜਿਆ ਗਿਆ। ਇਸ ਉਪਲਬਧੀ ’ਤੇ ਸਕੂਲ ਦੇ ਪ੍ਰਿੰਸੀਪਲ ਨੇ ਦੋਵਾਂ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਪਾਠਕ੍ਰਮ ਦੀ ਸਿੱਖਿਆ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ, ਸੋਚ ਅਤੇ ਭਵਿੱਖ ਦੀ ਨੀਂਹ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਨੂੰ ਮਿਲੇ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਪ੍ਰਤੀ ਜ਼ਿੰਮੇਵਾਰੀ ਦਾ ਪ੍ਰਮਾਣ ਹਨ। ਪੂਜਾ ਰਾਣੀ ਅਤੇ ਆਰਿਅਨ ਦਹੂਜਾ ਨੇ ਆਪਣੀ ਲਗਨ ਅਤੇ ਮਿਹਨਤ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਉਹ ਸਮੁੱਚੇ ਸਟਾਫ਼ ਲਈ ਪੇ੍ਰਰਨਾ ਦਾ ਸਰੋਤ ਬਣੇ ਹਨ। ਸਕੂਲ ਦੇ ਪ੍ਰਧਾਨ ਅਨਿਲ ਵਲੇਚਾ ਨੇ ਦੋਵਾਂ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਵਹਿੱਤਕਾਰੀ ਵਿੱਦਿਆ ਮੰਦਰ ਹਮੇਸ਼ਾ ਗੁਣਵੱਤਾ ਪੂਰਨ ਸਿੱਖਿਆ ਦੇ ਨਾਲ-ਨਾਲ ਅਧਿਆਪਕਾਂ ਦੀ ਪ੍ਰਤਿਭਾ ਅਤੇ ਮਿਹਨਤ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਮਿਲਣ ਵਾਲੇ ਅਜਿਹੇ ਸਨਮਾਨ ਸਕੂਲ ਦੀ ਸ਼ਾਨ ਨੂੰ ਹੋਰ ਉੱਚਾ ਕਰਦੇ ਹਨ।