ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੰਜਾਬ ਬਚਾਓ ਰੈਲੀ ਦੇ ਸੰਬੰਧ ’ਚ ਜੈਸਰਤ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ
ਮੰਡੀ ਰੋੜਾਂਵਾਲੀ, 8 ਸਤੰਬਰ (ਮਨਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 18 ਸਤੰਬਰ ਨੂੰ ਜਲਾਲਾਬਾਦ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਜਿੱਥੇ ਵੱਖ-ਵੱਖ ਅਕਾਲੀ ਆਗੂਆਂ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ, ਉੱਥੇ ਅੱਜ ਯੂਥ ਅਕਾਲੀ ਆਗੂ ’ਤੇ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਸਾਬਕਾ ਵਾਈਸ ਪ੍ਰਧਾਨ ਜੈਸਰਤ ਸਿੰਘ ਸੰਧੂ ਖੁੜੰਜ ਅਤੇ ਸਤਿੰਦਰਜੀਤ ਸਿੰਘ ਮੰਟਾ ਵਲੋਂ ਵੀ ਪਿੰਡ ਖੁੜੰਜ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਕੇ ਰੈਲੀ ਵਿਚ ਲਿਜਾਉਣ ਲਈ ਡਿਊਟੀਆਂ ਲਗਾਈਆਂ ਗਈਆਂ। ਜੈਸਰਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਰੈਲੀ ਦੇ ਸੰਬੰਧ ’ਚ ਵੱਖ-ਵੱਖ ਪਿੰਡਾਂ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕਰ ਚੁੱਕੇ ਹਨ।
ਪਿੰਡ ਖੁੜੰਜ ਵਿਖੇ ਪੰਜਾਬ ਬਚਾਓ ਰੈਲੀ ਦੇ ਸੰਬੰਧ ’ਚ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਜੈਸਰਤ ਸਿੰਘ ਸੰਧੂ ਖੁੜੰਜ ਨਾਲ ਸਤਿੰਦਰਜੀਤ ਸਿੰਘ ਮੰਟਾ, ਲਖਵਿੰਦਰ ਸਿੰਘ ਰੋਹੀਵਾਲਾ ਅਤੇ ਗੁਰਿੰਦਰ ਪਾਲ ਸਿੰਘ ਬੰਪੀ ਸੰਧੂ। ਤਸਵੀਰ-ਮਨਜੀਤ ਸਿੰਘ ਬਰਾੜ
09-09-2026