ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮਨਾਇਆ ਅੰਤਰਰਾਸ਼ਟਰੀ ਸਾਖਰਤਾ ਦਿਵਸ
ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਸਾਖਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਾ ਮੁੱਖ ਮਨੋਰਥ ਵਿਦਿਆਰਥੀਆਂ ਵਿਚ ਪੜ੍ਹਨ ਦੀ ਆਦਤ ਪੈਦਾ ਕਰਨਾ ਅਤੇ ਸਿੱਖਿਆ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣਾ ਸੀ।
ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਸਾਖਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਾ ਮੁੱਖ ਮਨੋਰਥ ਵਿਦਿਆਰਥੀਆਂ ਵਿਚ ਪੜ੍ਹਨ ਦੀ ਆਦਤ ਪੈਦਾ ਕਰਨਾ ਅਤੇ ਸਿੱਖਿਆ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣਾ ਸੀ। ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਪੁਸਤਕ ਪੜ੍ਹਨ, ਕਹਾਣੀ ਸੁਣਾਉਣ ਅਤੇ ਕਹਾਣੀ ਸਮੀਖਿਆ ਦੇ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੌਰਾਨ ਅਧਿਆਪਕਾ ਅਨੀਤਾ ਮੈਡਮ ਅਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਸਿੱਖਿਆ ਸਿਰਫ਼ ਗਿਆਨ ਹੀ ਨਹੀਂ, ਸਗੋਂ ਚੰਗੇ ਭਵਿੱਖ ਦੀ ਨੀਂਹ ਹੈ। ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਦੇ ਭਾਸ਼ਾ ਕੌਸ਼ਲ ਅਤੇ ਰਚਨਾਤਮਿਕਤਾ ਵਿਚ ਵਾਧਾ ਹੁੰਦਾ ਹੈ। ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਅਤੇ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਬੱਚਿਆਂ ਨੂੰ ਕਿਤਾਬਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਜਿਸ ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਅਤੇ ਸੋਚਣ-ਸਮਝਣ ਦੀ ਸਮਰੱਥਾ ਵਧਦੀ ਹੈ। ਅੰਤ ਵਿਚ ਵਿਦਿਆਰਥੀਆਂ ਨੇ ਰੋਜ਼ਾਨਾ ਕਿਤਾਬਾਂ ਪੜ੍ਹਨ ਦਾ ਪ੍ਰਣ ਲਿਆ। ਇਸ ਮੌਕੇ ਸਮੂਹ ਸਕੂਲ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ।